For the best experience, open
https://m.punjabitribuneonline.com
on your mobile browser.
Advertisement

ਵਿਧਾਇਕਾ ਨੇ ਵਿਕਾਸ ਕਾਰਜਾਂ ਲਈ ਗਰਾਂਟ ਦੇ ਚੈੱਕ ਵੰਡੇ

11:24 AM Sep 18, 2024 IST
ਵਿਧਾਇਕਾ ਨੇ ਵਿਕਾਸ ਕਾਰਜਾਂ ਲਈ ਗਰਾਂਟ ਦੇ ਚੈੱਕ ਵੰਡੇ
ਸੰਗਰੂਰ ’ਚ ਗਰਾਂਟਾਂ ਦੇ ਚੈੱਕ ਵੰਡਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ।
Advertisement

ਗੁਰਦੀਪ ਸਿੰਘ ਲਾਲੀ/ਮੇਜਰ ਸਿੰਘ ਮੱਟਰਾਂ
ਸੰਗਰੂਰ/ਭਵਾਨੀਗੜ੍ਹ, 17 ਸਤੰਬਰ
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਸਰਵਪੱਖੀ ਵਿਕਾਸ ਲਈ 20 ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਪਗ 86 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣੀ ਰਿਹਾਇਸ਼ ’ਤੇ ਹੋਏ ਸਮਾਗਮ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਦਿੱਤਾ ਜਾਣ ਵਾਲਾ ਕਰੋੜਾਂ ਰੁਪਇਆ ਰੋਕੇ ਜਾਣ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਪਿੰਡ ਵਾਸੀਆਂ ਵੱਲੋਂ ਜਿਹੜੇ ਵੀ ਕੰਮ ਦੱਸੇ ਗਏ ਹਨ, ਉਹ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਬਹੁਤੀਆਂ ਮੁਸ਼ਕਲਾਂ ਇਕ ਸਮਾਨ ਹੀ ਹਨ, ਜਿਸ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ, ਸੜਕਾਂ ਦੇ ਆਲੇ ਦੁਆਲੇ ਨਾਜਾਇਜ਼ ਕਬਜ਼ੇ, ਰੂੜੀਆਂ ਦੀ ਸਮੱਸਿਆ ਅਤੇ ਗਲੀਆਂ-ਨਾਲੀਆਂ ਦੀ ਸਮੱਸਿਆ। ਇਨ੍ਹਾਂ ਸਾਰੀਆਂ ਮੁਸ਼ਕਿਲਾਂ ਦੇ ਹੱਲ ਲਈ ਹੁਣ ਸਮਾਂਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਪਿੰਡਾਂ ’ਚ ਠੋਸ ਤੇ ਤਰਲ ਕੂੜਾ ਪ੍ਰਬੰਧਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਬਹੁਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

Advertisement

Advertisement
Advertisement
Author Image

Advertisement