For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਸੜਕ ਸੁਰੱਖਿਆ ਫੋਰਸ ਦੇ ਚਾਰ ਵਾਹਨਾਂ ਨੂੰ ਝੰਡੀ ਦਿਖਾਈ

07:59 AM Feb 27, 2024 IST
ਵਿਧਾਇਕ ਨੇ ਸੜਕ ਸੁਰੱਖਿਆ ਫੋਰਸ ਦੇ ਚਾਰ ਵਾਹਨਾਂ ਨੂੰ ਝੰਡੀ ਦਿਖਾਈ
ਵਾਹਨਾਂ ਨੂੰ ਝੰਡੀ ਦਿਖਾਉਂਦੇ ਹੋਏ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ। -ਫੋਟੋ: ਸੱਖੋਵਾਲੀਆ
Advertisement

ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਬਟਾਲਾ, 26 ਫਰਵਰੀ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ‘ਸੜਕ ਸੁਰੱਖਿਆ ਫੋਰਸ’ ਦੇ ਚਾਰ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਬਟਾਲਾ ਦੇ ਐੱਸਐੱਸਪੀ ਅਸ਼ਵਨੀ ਗੋਟਿਆਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਐੱਸਐੱਸਪੀ ਅਸ਼ਵਨੀ ਗੋਟਿਆਲ ਨੇ ਕਿਹਾ ਕਿ ‘ਸੜਕ ਸੁਰੱਖਿਆ ਫੋਰਸ’ ਵਿੱਚ ਚਾਰ ਹਾਈਟੈੱਕ ਗੱਡੀਆਂ ਸ਼ਾਮਲ ਹਨ ਅਤੇ ਇਹ ਵਾਹਨ 30 ਕਿਲੋਮੀਟਰ ਦੇ ਵਕਫੇ ਨਾਲ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਚਾਰ ਪੁਲੀਸ ਮੁਲਾਜ਼ਮਾਂ ਦੀ ਟੀਮ ਹੋਵੇਗੀ।

Advertisement

Advertisement
Author Image

joginder kumar

View all posts

Advertisement
Advertisement
×