ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਐਮੀਨੈਂਸ ਸਕੂਲ ਦੀ ਬੱਸ ਨੂੰ ਹਰੀ ਝੰਡੀ ਦਿਖਾਈ

06:46 AM Aug 13, 2024 IST
ਟਾਂਡਾ ਵਿੱਚ ਬੱਸ ਨੂੰ ਰਵਾਨਾ ਕਰਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ। -ਫੋਟੋ: ਗੁਰਾਇਆ

ਪੱਤਰ ਪ੍ਰੇਰਕ
ਟਾਂਡਾ, 12 ਅਗਸਤ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸਕੂਲ ਬੱਸਾਂ ਦੀ ਸਹੂਲਤ ਦੇਣ ਲਈ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਅੱਜ ਇਥੋਂ ਦੇ ਸਕੂਲ ਆਫ ਐਮੀਨੈਂਸ ਦੀ ਪਹਿਲੀ ਸਕੂਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਵਿਦਿਆਰਥੀਆਂ ਨੂੰ ਘਰਾਂ ਲਈ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਮਹੱਤਵਪੂਰਨ ਕਦਮ ਨਾਲ ਹਲਕੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਘਰਾਂ ਤੋਂ ਸਕੂਲਾਂ ਤੱਕ ਪਹੁੰਚਣ ਦੀ ਸੁਰੱਖਿਅਤ ਸਹੂਲਤ ਮਿਲੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰਾਜਾ ਨੇ ਕਿਹਾ ਕਿ ਇਹ ਪਹਿਲ ਪੰਜਾਬ ਸਰਕਾਰ ਦੀ ਸਿੱਖਿਆ ਦੇ ਪ੍ਰਤੀ ਵਚਨਬੱਧਤਾ ਦੀ ਇੱਕ ਅਹਿਮ ਮਿਸਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਦੂਰਅੰਦੇਸ਼ੀ ਸੋਚ ਕਾਰਨ ਹੀ ਇਸ ਯੋਜਨਾ ਨੂੰ ਨੇਪੜੇ ਚੜ੍ਹਾਇਆ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਵਿਚ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਵਿਚ ਵਿਸ਼ੇਸ਼ ਸਹੂਲਤਾਂ ਦੇ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਆਪਣੇ ਖੇਤਰ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨ ਕਰਦੇ ਰਹਿਣਗੇ। ਇਸ ਮੌਕੇ ਐੱਸਡੀਐੱਮ ਵਿਓਮ ਭਾਰਦਵਾਜ, ਡੀਐੱਸਪੀ ਹਰਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਹਰਜਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਧੀਰਜ ਵਸ਼ਿਸ਼ਟ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸੁਖਵਿੰਦਰ ਸਿੰਘ, ਪ੍ਰਿੰਸੀਪਲ ਰਾਜੇਸ਼ ਕੁਮਾਰ ਤ੍ਰੇਹਨ ਕੇਸ਼ਵ ਸਿੰਘ ਸੈਣੀ, ਸੁਰਿੰਦਰਜੀਤ ਸਿੰਘ ਬਿੱਲੂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Advertisement

Advertisement
Advertisement