ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਬਾਕਰਪੁਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

08:58 AM Sep 07, 2024 IST
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 6 ਸਤੰਬਰ
‘ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪਿੰਡ ਬਾਕਰਪੁਰ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ਇਸ ਵਿੱਚ ਪਿੰਡ ਬਾਕਰਪੁਰ ਸਮੇਤ ਬੜੀ, ਮਟਰਾਂ ਅਤੇ ਸਫ਼ੀਪੁਰ ਦੇ ਵਸਨੀਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸੁਵਿਧਾ ਕੈਂਪ ਦਾ ਨਿਰੀਖਣ ਕੀਤਾ ਅਤੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ ਤੇ ਰਹਿੰਦੀਆਂ ਮੰਗਾਂ ਨੂੰ ਵੀ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਵਿਧਾਇਕ ਨੇ ਖ਼ੁਦ ਵੱਖ-ਵੱਖ ਵਿਭਾਗਾਂ ਦੇ ਹੈਲਪ ਡੈਸਕਾਂ ’ਤੇ ਜਾ ਕੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਸੁਵਿਧਾ ਕੈਂਪ ਲੋਕਾਂ ਲਈ ਮਦਦਗਾਰ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਪਰਾਲੀ ਨੂੰ ਖੇਤਾਂ ਵਿੱਚ ਨਾ ਸਾੜ ਕੇ ਜ਼ਮੀਨ ਵਿੱਚ ਹੀ ਮਿਲਾ ਕੇ ਮਿੱਟੀ ਨੂੰ ਉਪਜਾਊ ਬਣਾਉਣ ਸਬੰਧੀ ਕਿਸਾਨਾਂ ਨੂੰ ਸਹੁੰ ਵੀ ਚੁਕਾਈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਸੁਵਿਧਾ ਕੈਂਪਾਂ ਬਾਰੇ ਘੱਟੋ-ਘੱਟ 15 ਦਿਨ ਪਹਿਲਾਂ ਲੋਕਾਂ ਨੂੰ ਸੂਚਿਤ ਕਰਨਾ ਯਕੀਨੀ ਬਣਾਉਣ।

Advertisement

Advertisement