ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਜਗਤਪੁਰਾ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

06:38 AM Aug 08, 2024 IST
ਸੁਵਿਧਾ ਕੈਂਪ ਦਾ ਨਿਰੀਖਣ ਕਰਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ।

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 7 ਅਗਸਤ
‘ਪੰਜਾਬ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਜਗਤਪੁਰਾ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਲਗਾਏ ਹੈਲਪ-ਡੈਸਕ ’ਤੇ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੂਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਡੀਸੀ ਆਸ਼ਿਕਾ ਜੈਨ, ਐਸਡੀਐਮ ਦੀਪਾਂਕਰ ਗਰਗ ਅਤੇ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵੀ ਮੌਜੂਦ ਸਨ।
ਪਿੰਡ ਵਾਸੀਆਂ ਨੇ ਗਲੀਆਂ-ਨਾਲੀਆਂ ਤੇ ਟੁੱਟੀਆਂ ਸੜਕਾਂ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਬਾਰੇ ਦਰਪੇਸ਼ ਮੁਸ਼ਕਲਾਂ ਦੱਸੀਆਂ। ਵਿਧਾਇਕ ਨੇ ਮੌਕੇ ’ਤੇ ਹੀ ਬੀਡੀਪੀਓ ਸਤਵੰਤ ਸਿੰਘ ਰੰਧਾਵਾ ਨੂੰ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਆਦੇਸ਼ ਦਿੱਤੇ। ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਲੱਗੇ ਟੇਢੇ-ਮੇਢੇ ਬਿਜਲੀ ਦੇ ਖੰਭੇ ਅਤੇ ਢਿੱਲੀਆਂ ਤਾਰਾਂ ਨੂੰ ਦਰੁਸਤ ਕਰਨ ਲਈ ਕਾਰਵਾਈ ਆਰੰਭੀ ਗਈ ਹੈ।
ਡੀਸੀ ਜੈਨ ਨੇ ਕਿਹਾ ਕਿ ਸੁਵਿਧਾ ਕੈਂਪਾਂ ਦੇ ਰੂਪ ਵਿੱਚ ਸਹੂਲਤਾਂ ਲੋਕਾਂ ਨੂੰ ਘਰਾਂ ਨੇੜੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਧਾਰ ਕਾਰਡ ਜ਼ਰੂਰ ਅਪਡੇਟ ਕਰਵਾਉਣ।

Advertisement

Advertisement