ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

07:22 AM Jul 09, 2024 IST

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 8 ਜੁਲਾਈ
ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਨਗਰ ਨਿਗਮ, ਪੀਐੱਸਪੀਸੀਐੱਲ, ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਗਲੀ ਰਾਧਾ ਵੱਲਭ, ਗਲੀ ਚਾਹ ਵਾਲੀ, ਗਲੀ ਸੁਰਮੇਸ਼ਾ, ਗਲੀ ਜੱਟਾਂ, ਗਲੀ ਜਸਵੰਤ ਸਮੇਤ ਇਲਾਕਿਆਂ ਦਾ ਮੁਆਇਨਾ ਕੀਤਾ। ਉਨ੍ਹਾਂ ਗਲੀ ਲੰਬੀ, ਗਲੀ ਛੱਤ ਵਾਲੀ, ਗਲੀ ਸੇਵਾ ਸਿਆਲ ਅਤੇ ਨਾਲ ਲੱਗਦੇ ਪਿੰਡਾਂ ਦਾ ਵੀ ਦੌਰਾ ਕੀਤਾ। ਇਸ ਦੌਰਾਨ ਵਿਧਾਇਕ ਡਾ. ਗੁਪਤਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਵਿਧਾਇਕ ਡਾ. ਗੁਪਤਾ ਨੇ ਮੌਕੇ ’ਤੇ ਮੌਜੂਦ ਨਿਗਰਾਨ ਇੰਜੀਨੀਅਰ ਸਿਵਲ ਸੰਦੀਪ ਸਿੰਘ, ਐਕਸੀਅਨ ਸੁਨੀਲ ਮਹਾਜਨ, ਐਸ.ਡੀ.ਓ ਗੁਰਪ੍ਰੀਤ ਸਿੰਘ ਨੂੰ ਹਦਾਇਤ ਕੀਤੀ ਕਿ ਗਲੀਆਂ ਦੀ ਜਲਦੀ ਮੁਰੰਮਤ ਕਰਵਾਈ ਜਾਵੇ। ਲੋਕਾਂ ਨੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਦੱਸੀਆਂ।

Advertisement

Advertisement