ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

07:44 AM Jul 16, 2024 IST
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।

ਦਵਿੰਦਰ ਸਿੰਘ ਜੱਗੀ
ਪਾਇਲ, 15 ਜੁਲਾਈ
ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੇ ਦਫ਼ਤਰ ਵਿੱਚ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਉਹ ਜਿੱਥੇ ਪਿੰਡਾਂ ਵਿੱਚ ਲੱਗ ਰਹੇ ਸੁਵਿਧਾ ਕੈਂਪਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕਰਵਾਉਣ ਲਈ ਪੱਬਾਂ ਭਾਰ ਹਨ, ਉੱਥੇ ਰੋਜ਼ਾਨਾ ਦਫ਼ਤਰ ਵਿਚ ਵੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ। ਵਿਧਾਇਕ ਨੇ ਦੱਸਿਆ ਕਿ ਅੱਜ ਵੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਬੂਟਾ ਸਿੰਘ ਰਾਣੋਂ, ਚੇਅਰਮੈਨ ਕਰਨ ਸਿਹੋੜਾ, ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਪੀਏ ਮਨਜੀਤ ਸਿੰਘ ਡੀਸੀ, ਗੁਰਵਿੰਦਰ ਸਿੰਘ ਰਾਣਾ ਕੂੰਨਰ ਸ਼ਹਿਰੀ ਪ੍ਰਧਾਨ ਦੋਰਾਹਾ, ਦਫ਼ਤਰ ਇੰਚਾਰਜ ਬਲਕਾਰ ਸਿੰਘ ਜੰਡਾਲੀ, ਮਨਦੀਪ ਸਿੰਘ ਪੰਨੂ ਕਟਾਹਰੀ, ਕਮਿੱਕਰ ਸਿੰਘ ਕਾਲਾ ਕਟਾਹਰੀ, ਜਗਰੂਪ ਸਿੰਘ0, ਪਰਮਜੀਤ ਸਿੰਘ ਜੰਡਾਲੀ, ਸੰਦੀਪ ਰਾਮਪੁਰ, ਦਲਵਿੰਦਰ ਸਰਪੰਚ ਆਦਿ ਹਾਜ਼ਰ ਸਨ।

Advertisement

Advertisement