ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

08:15 AM Jul 31, 2024 IST
ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 30 ਜੁਲਾਈ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਮੁਸ਼ਕਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬਿਹਤਰੀਨ ਮੰਚ ਸਾਬਿਤ ਹੋ ਰਿਹਾ ਹੈ। ਨਗਰ ਕੌਂਸਲ ਡੇਰਾਬੱਸੀ ਦੇ ਸੈਣੀ ਭਵਨ ਵਿੱਚ ਵਾਰਡ ਨੰਬਰ 5, 6, 7 ਅਤੇ 8 ਦੇ ਵਸਨੀਕਾਂ ਲਈ ਲਾਏ ਗਏ ਸਹੂਲਤ ਕੈਂਪ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਖੁਦ ਕਰੀਬ ਇੱਕ ਘੰਟਾ ਤੋਂ ਵਧੇਰੇ ਸਮਾਂ ਬੈਠ ਕੇ ਕੈਂਪ ’ਚ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਉਸ ਦੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ।
ਵਿਧਾਇਕ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਸਬ-ਡਿਵੀਜ਼ਨ ਦੇ ਆਹਲਾ ਅਧਿਕਾਰੀਆਂ ’ਚ ਐੱਸਡੀਐੱਮ ਹਿਮਾਂਸ਼ੂ ਗੁਪਤਾ, ਤਹਿਸੀਲਦਾਰ ਬੀਰਕਰਨ ਸਿੰਘ, ਈਓ ਜਗਜੀਤ ਸਿੰਘ ਜੱਜ ਅਤੇ ਹੋਰਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਐੱਸਡੀਐੱਮ ਹਿਮਾਂਸ਼ੂ ਗੁਪਤਾ ਨੇ ਵਿਧਾਇਕ ਨੂੰ ਕੈਂਪ ’ਚ ਹਰੇਕ ਵਿਭਾਗ ਦੇ ਲੱਗੇ ਡੈਸਕ ਦਾ ਮੁਆਇਨਾ ਵੀ ਕਰਵਾਇਆ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਦੱਸਿਆ। ਇਨ੍ਹਾਂ ਵਿਭਾਗਾਂ ’ਚ ਮੁੱਖ ਤੌਰ ’ਤੇ ਮਾਲ ਵਿਭਾਗ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਖੁਰਾਕ ਤੇ ਸਪਲਾਈ ਵਿਭਾਗ ਆਦਿ ਮੌਜੂਦ ਸਨ।

Advertisement

Advertisement
Advertisement