ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

07:50 AM Aug 03, 2024 IST
ਬਰੋਲੀ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 2 ਅਗਸਤ
ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪਿੰਡ ਅਮਲਾਲਾ ਦੇ ਕਮਿਊਨਿਟੀ ਸੈਂਟਰ ਵਿੱਚ ਕੈਂਪ ਲਗਾਇਆ ਗਿਆ। ਇਸ ਵਿੱਚ ਅਮਲਾਲਾ, ਚਡਿਆਲਾ, ਬੈਰ ਮਾਜਰਾ, ਬਰੌਲੀ, ਕਾਰਕੌਰ ਅਤੇ ਸ਼ੇਖਪੁਰ ਕਲਾਂ ਦੇ ਵਸਨੀਕ ਆਪਣੀਆਂ ਮੁਸ਼ਕਲਾਂ ਲੈ ਕੇ ਪੁੱਜੇ।Categories ਇਸ ਕੈਂਪ ’ਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਮੌਕੇ ਉਨ੍ਹਾਂ ਨੇ ਬਰੋਲੀ ਸਕੂਲ ਦੀ ਸਫ਼ਾਈ ਸੇਵਕਾ ਸ੍ਰੀਮਤੀ ਰਾਮ ਪਿਆਰੀ ਦੀ ਰੁਕੀ ਤਨਖ਼ਾਹ ਮੌਕੇ ’ਤੇ ਜਾਰੀ ਕਰਵਾ ਕੇ ਉਸ ਨੂੰ ਚੈੱਕ ਸੌਂਪਿਆ।
ਸ੍ਰੀ ਰੰਧਾਵਾ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੰਤਵ ਅਜਿਹੇ ਛੋਟੇ-ਮੋਟੇ ਮਸਲਿਆਂ ਦਾ ਮੌਕੇ ’ਤੇ ਹੱਲ ਕਰਨਾ ਹੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਮਾਮਲੇ ਉਲਝਣ ਨਾਲ ਗਰੀਬ ਤੇ ਲੋੜਵੰਦ ਲੋਕ ਵੱਡੀ ਮੁਸ਼ਕਲ ’ਚ ਪੈ ਜਾਂਦੇ ਹਨ ਅਤੇ ਅਜਿਹੇ ਕੈਂਪ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ ’ਤੇ ਹੱਲ ਕੱਢਦੇ ਹਨ।
ਇਨ੍ਹਾਂ ਕੈਂਪਾਂ ਵਿੱਚ ਸਾਰੇ ਵਿਭਾਗਾਂ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ 1076 ਨੰਬਰ ਡਾਇਲ ਕਰ ਕੇ ਲੋਕਾਂ ਨੂੰ ਘਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ 43 ਸੇਵਾਵਾਂ ਵੀ ਇਨ੍ਹਾਂ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।

Advertisement

Advertisement
Advertisement