For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

10:17 AM Sep 24, 2024 IST
ਵਿਧਾਇਕ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
਼ਕਲੇਰ ਖੁਰਦ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਵਿਧਾਇਕ ਸ਼ੈਰੀ ਕਲਸੀ। -ਫੋਟੋ: ਪਸਨਾਵਾਲ
Advertisement

ਧਾਰੀਵਾਲ:

Advertisement

ਬਲਾਕ ਧਾਰੀਵਾਲ ਦੇ ਪਿੰਡ ਕਲੇਰ ਖੁਰਦ ਵਿੱਚ ਪਹੁੰਚ ਕੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਈ ਮੁਸ਼ਕਲਾਂ ਦਾ ਨਿਪਟਾਰਾ ਕੀਤਾ। ਉਨ੍ਹਾਂ ਨੇ ਪਿੰਡ ਵਿੱਚ ਕੂੜੇ ਦੀ ਸਮੱਸਿਆ ਦੇ ਹੱਲ ਲਈ ਸਥਾਨ ਫਿਕਸ ਕੀਤਾ। ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਵਿੱਚ ਕੋਈ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਜਗਰੂਪ ਸਿੰਘ ਸੋਨੂੰ ਕਲੇਰ, ਹਰਜਿੰਦਰ ਸਿੰਘ, ਰਗਵਿੰਦਰ ਸਿੰਘ, ਸਰਵਣ ਸਿੰਘ, ਚਰਨ ਸਿੰਘ, ਸੁਖਬੀਰ ਸਿੰਘ ਆਦਿ ਸਣੇ ਪਿੰਡ ਵਾਸੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement