ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ

07:14 AM Aug 06, 2023 IST
ਵਿਧਾਇਕ ਗਿਆਸਪੁਰਾ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ। -ਫੋਟੋ: ਓਬਰਾਏ

ਪੱਤਰ ਪ੍ਰੇਰਕ
ਦੋਰਾਹਾ, 5 ਅਗਸਤ
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਰਾਹਾ ਸ਼ਹਿਰ ਨੂੰ ਸੁੰਦਰ ਬਨਾਉਣ ਤੇ ਦੁਕਾਨਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਤਹਿਤ ਨਗਰ ਕੌਂਸਲ ਦੋਰਾਹਾ ਵਿੱਚ ਆਲ ਟਰੇਡ ਯੂਨੀਅਨ ਦੀ ਮੀਟਿੰਗ ਕੀਤੀ। ਇਸ ਮੌਕੇ ਬੌਬੀ ਤਿਵਾੜੀ ਦੀ ਅਗਵਾਈ ਹੇਠ ਯੂਨੀਅਨ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ। ਦੁਕਾਨਦਾਰਾਂ ਨੇ ਫ਼ੈਸਲਾ ਕੀਤਾ ਕਿ ਦੁਕਾਨਦਾਰ ਬਾਰਿਸ਼ ਤੋਂ ਬਚਣ ਲਈ ਆਪਣੀਆਂ ਦੁਕਾਨਾਂ ਅੱਗੇ ਛੇ ਫੁੱਟ ਪਿੱਲਰ ਤੋਂ ਬਿਨਾਂ ਸ਼ੈੱਡ ਬਣਾ ਸਕਦੇ ਹਨ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸ਼ਹਿਰ ਨੂੰ ਨਮੂਨੇ ਦਾ ਸੁੰਦਰ ਸ਼ਹਿਰ ਬਣਾਉਣਾ ਉਨ੍ਹਾਂ ਦਾ ਸੁਫ਼ਨਾ ਹੈ।
ਮੀਟਿੰਗ ਉਪਰੰਤ ਵਿਧਾਇਕ ਗਿਆਸਪੁਰਾ ਵੱਲੋਂ ਡੀਐਸਪੀ ਹਰਸਿਮਰਤ ਸਿੰਘ ਜਿਨ੍ਹਾਂ ਦੀ ਬਦਲੀ ਪਾਇਲ ਤੋਂ ਮੁਹਾਲੀ ਹੋ ਗਈ ਹੈ ਅਤੇ ਦਿੱਤੀਆਂ ਚੰਗੀਆਂ ਸੇਵਾਵਾਂ ਬਦਲੇ ਤੇ ਵੇਟ ਲਿ਼ਫਟਰ ਖਿਡਾਰੀ ਅਵਨੀਤ ਸਿੰਘ ਜਿਸ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਭਾਰਤ ਅਤੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ, ਨੂੰ ਸਨਮਾਨਿਤ ਕੀਤਾ ਗਿਆ।

Advertisement

Advertisement