For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਸੁਣੀਆਂ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ

08:10 AM Jul 28, 2024 IST
ਵਿਧਾਇਕ ਨੇ ਸੁਣੀਆਂ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ
ਵਪਾਰੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਡਾ. ਅਜੈ ਗੁਪਤਾ।
Advertisement

ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ)

ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ। ਕਰਿਆਨਾ ਅਤੇ ਡਰਾਈ ਫਰੂਟ ਵਪਾਰਕ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਬਿਜਲੀ ਦੀਆਂ ਤਾਰਾਂ ਦਾ ਨੈਟਵਰਸਕ, ਘੱਟ ਕੇਵੀ ਟਰਾਂਸਫਾਰਮਰ, ਗਲੀਆਂ ਅਤੇ ਬਜ਼ਾਰਾਂ ਦੀ ਉਸਾਰੀ, ਸੀਵਰੇਜ ਅਤੇ ਸੈਨੀਟੇਸ਼ਨ ਸਿਸਟਮ ਦੀਆਂ ਸਮੱਸਿਆਵਾਂ ਹਨ। ਜ਼ਿਲ੍ਹਾ ਜੰਗਲਾਤ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਸਫ਼ਾਈ ਸਬੰਧੀ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ।ਆਉਣ ਵਾਲੇ ਦਿਨਾਂ ਵਿੱਚ ਸਫ਼ਾਈ ਪ੍ਰਬੰਧ ਬਿਹਤਰ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਪੀਐੱਸਪੀਸੀਐੱਲ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਬਰਸਾਤ ਦਾ ਮੌਸਮ ਖਤਮ ਹੋਣ ਤੋਂ ਬਾਅਦ ਸੜਕਾਂ, ਗਲੀਆਂ ਅਤੇ ਬਾਜ਼ਾਰ ਬਣਾਉਣ ਦਾ ਕੰਮ ਵੀ ਸ਼ੂਰੂ ਹੋ ਜਾਵੇਗਾ। ਉਨ੍ਹਾਂ ਜ਼ਿਲ੍ਹਾ ਜੰਗਲਾਤ ਅਫ਼ਸਰ ਅਮਨੀਤ ਸਿੰਘ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕਿਸੇ ਵੀ ਵਪਾਰੀ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਅਨਿਲ ਮਹਿਰਾ, ਅਸ਼ੋਕ ਕੁਮਾਰ, ਸੁਮਨ ਮਹਿਰਾ, ਰਾਜੀਵ ਕੁਮਾਰ, ਸੰਜੀਵ ਮਹਿਰਾ ਤੋਂ ਇਲਾਵਾ ਹੋਰ ਕਾਰੋਬਾਰੀ ਹਾਜ਼ਰ ਸਨ।

Advertisement

Advertisement
Author Image

sanam grng

View all posts

Advertisement