ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
ਪੱਤਰ ਪ੍ਰੇਰਕ
ਪਾਇਲ, 15 ਫਰਵਰੀ
ਪਿੰਡ ਜੱਲਾ ਵਿਚ ਪੰਜਾਬ ਸਰਕਾਰ ਵੱਲੋਂ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ ਵੱਖ ਮਹਿਕਮਿਆਂ ਦੇ ਬਿਜਲੀ ਬੋਰਡ, ਸਿਹਤ ਵਿਭਾਗ, ਫੂਡ ਸਪਲਾਈ, ਸਾਂਝ ਕੇਦਰ, ਸੁਵਿਧਾ ਕੇਂਦਰ, ਮਾਲ ਮਹਿਕਮਾ, ਵਾਟਰ ਸਪਲਾਈ ਤੇ ਹੋਰ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਹੱਲ ਕੀਤਾ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਜੋ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਵਿਧਾਇਕ ਨੇ ਕਿਹਾ ਕਿ ਹਲਕਾ ਪਾਇਲ ਦੇ ਪਿੰਡਾਂ-ਸ਼ਹਿਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਸ ਮੌਕੇ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ, ਬੀਡੀਪੀਓ ਜੇਈ ਪਵਨਦੀਪ ਸਿੰਘ, ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਚੇਅਰਮੈਨ ਬੂਟਾ ਸਿੰਘ ਰਾਣੋ, ਅਮਰਜੀਤ ਸਿੰਘ ਗਿੱਲ, ਮੋਹਣਪ੍ਰੀਤ ਸਿੰਘ ਬੈਂਸ, ਕੁਲਦੀਪ ਸਿੰਘ ਗਰਚਾ, ਜਸਵੀਰ ਸਿੰਘ, ਦਰਸ਼ਨ ਸਿੰਘ ਡੀਪੂ ਵਾਲਾ, ਪ੍ਰਗਟ ਸਿੰਘ, ਸਵਰਨਜੀਤ ਸਿੰਘ, ਪ੍ਰੀਤ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ।