ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਵੱਲੋਂ ਜ਼ੀਰਕਪੁਰ ਦੇ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ

07:12 AM Aug 21, 2024 IST

ਹਰਜੀਤ ਸਿੰਘ
ਜ਼ੀਰਕਪੁਰ, 20 ਅਗਸਤ
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸ਼ਹਿਰ ਦੇ ਵਿਕਾਸ ਸਬੰਧੀ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਐੱਸਡੀਐੱਮ ਹਿਮਾਂਸ਼ੂ ਗੁਪਤਾ ਤੇ ਕੌਂਸਲਰ ਅਤੇ ਕੌਂਸਲ ਤੇ ਪੁਲੀਸ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ੍ਰੀ ਰੰਧਾਵਾ ਨੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਡੀਐੱਸਪੀ ਜਸਪਿੰਦਰ ਸਿੰਘ ਨੂੰ ਵਿਸ਼ੇਸ਼ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਯਕੀਨੀ ਕਰਨ ਲਈ ਕਾਨੂੰਨ ਵਿਵਸਥਾ ਦਰੁਸਤ ਹੋਣੀ ਬਹੁਤ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿੱਚ ਪੁਲੀਸ ਗਸ਼ਤ ਵਧਾਉਣ ਲਈ ਕਿਹਾ। ਇਸ ਮੌਕੇ ਸ਼ਹਿਰ ਵਿੱਚ ਲੱਗ ਰਹੇ ਜਾਮ ਦੀ ਸਮੱਸਿਆ ਬਾਰੇ ਚਰਚਾ ਕੀਤੀ ਗਈ। ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਕੌਂਸਲਰਾਂ ਵੱਲੋਂ ਆਪਣੇ ਆਪਣੇ ਵਾਰਡਾਂ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਬਾਰੇ ਜਾਣਕਾਰੀ ਦਿੱਤੀ।
ਕੌਂਸਲਰ ਹਰਜੀਤ ਸਿੰਘ ਮਿੰਟਾ ਨੇ ਸ਼ਹਿਰ ਵਿੱਚ ਸਫਾਈ ਵਿਵਸਥਾ, ਮੀਂਹ ਦੇ ਪਾਣੀ ਦੀ ਨਿਕਾਸੀ ਅਤੇ ਸੜਕਾਂ ਦੀ ਖਸਤਾ ਹਾਲਤ ਦੀ ਸਮੱਸਿਆ ਨੂੰ ਉਭਾਰਦੇ ਛੇਤੀ ਇਸਦਾ ਹੱਲ ਕਰਨ ਲਈ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਨੇ ਅਧਿਕਾਰੀਆਂ ਨੂੰ ਲੋਕਾਂ ਦੀ ਸਮੱਸਿਆ ਪਹਿਲ ਦੇ ਆਧਾਰ ’ਤੇ ਹੱਲ ਕਰਨ ਤੋਂ ਇਲਾਵਾ ਕੌਂਸਲ ਵਿੱਚ ਆਪਣੇ ਕੰਮਾਂ ਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਪ੍ਰੇਸ਼ਾਨੀ ਨਾ ਆਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਵੱਲੋਂ ਕੰਮ ਕਰਵਾਉਣ ਆਏ ਵਿਅਕਤੀ ਨਾਲ ਬਦਸਲੂਕੀ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।

Advertisement

Advertisement
Advertisement