ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

07:53 AM Nov 26, 2024 IST
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਿਧਾਇਕ ਸਿੱਧੂ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਨਵੰਬਰ
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਲਿਆਉਣ ’ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਦੇ ਨਾਲ ਨਾਲ ਵੱਖ-ਵੱਖ ਸਕਰਾਰੀ ਸਕੂਲਾਂ ਦੇ ਪ੍ਰਿੰਸੀਪਲ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਵਿਆਪਕ ਪੱਧਰ ਉਤੇ ਸੁਧਾਰਨ ਉਤੇ ਸਭ ਤੋਂ ਵੱਧ ਧਿਆਨ ਦਿੱਤਾ ਜਾ ਰਿਹਾ ਹੈ।

Advertisement

Advertisement