ਵਿਧਾਇਕ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਦਾ ਸਨਮਾਨ
ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 3 ਜਨਵਰੀ
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਨਵੇਂ ਸਾਲ 2024 ਅੰਦਰ ਸਮੁੱਚੇ ਮੁਹਾਲੀ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਅੱਜ ਇੱਥੋਂ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੇ ਨਵੇਂ ਚੁਣੇ ਗਏ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਅਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਗੁਰਦੁਆਰਾ ਚੋਣ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਗੁਰਵਿੰਦਰ ਸਿੰਘ ਪਿੰਕੀ, ਜਨਰਲ ਸਕੱਤਰ ਦਿਆਲ ਸਿੰਘ, ਸੁਖਦੇਵ ਸਿੰਘ ਸ਼ੇਰਗਿੱਲ, ਪਦਮਜੀਤ ਸਿੰਘ, ਗੁਰਮੁੱਖ ਸਿੰਘ, ਹਰਿੰਦਰ ਸਿੰਘ ਅਤੇ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।