For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਵੱਲੋਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

07:49 AM Aug 12, 2024 IST
ਵਿਧਾਇਕ ਵੱਲੋਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਸੜਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਪ੍ਰਿੰਸੀਪਲ ਬੁੱਧਰਾਮ। -ਫੋਟੋ:ਮਾਨ
Advertisement

ਪੱਤਰ ਪ੍ਰੇਰਕ
ਮਾਨਸਾ, 11 ਅਗਸਤ
ਆਮ ਆਦਮੀ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਦੇ ਵਿਧਾਨ ਸਭਾ ਹਲਕੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰਾਂ ਦਾ ਫਰਜ਼ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਜਾਰੀ ਵਿਕਾਸ ਕਾਰਜਾਂ ਦੀ ਲੜੀ ਵਿਚ ਹਲਕਾ ਬੁਢਲਾਡਾ ਵਿੱਚ 2 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ ਕੀਤਾ।
ਉਨਾਂ ਦੱਸਿਆ ਕਿ ਪਿੰਡ ਦਾਤੇਵਾਸ ਤੋਂ ਫੁੱਲੂ ਵਾਲਾ ਡੋਗਰਾ ਲਿੰਕ ਸੜਕ ਕਰੀਬ 4 ਕਿਲੋਮੀਟਰ ਨੂੰ 73 ਲੱਖ ਦੀ ਲਾਗਤ, ਪਿੰਡ ਸੇਖੂਪੁਰ ਖੁਡਾਲ ਦੀ ਫਿਰਨੀ ਇੱਕ ਕਿੱਲੋਮੀਟਰ ਦੀ ਲੰਬਾਈ ਵਾਲੀ ਸੜਕ ਨੂੰ 26 ਲੱਖ ਰੁਪਏ ਦੀ ਲਾਗਤ, ਪਿੰਡ ਜਲਵੇੜਾ ਵਿੱਚ ਡਰੇਨ ਦਾ ਪੁਲ 52 ਲੱਖ ਰੁਪਏ ਦੀ ਲਾਗਤ, ਬਰੇਟਾ ਤੋਂ ਜਲਵੇੜਾ-ਸੰਘਰੇੜੀ ਲਿੰਕ ਸੜਕ ਕਰੀਬ ਪੌਣੇ ਚਾਰ ਕਿਲੋਮੀਟਰ ਲੰਬਾਈ 70 ਲੱਖ ਰੁਪਏ ਦੀ ਲਾਗਤ, ਜੀਵਨ ਨਗਰ ਤੋਂ ਪਿੰਡ ਰਿਉਂਦ ਕਲਾਂ ਸਾਢੇ ਤਿੰਨ ਕਿੱਲੋਮੀਟਰ ਲੰਬਾਈ ਵਾਲੀ ਸੜਕ 75 ਲੱਖ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਫੰਡਾਂ ਵਿੱਚੋਂ ਤਿਆਰ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਸ਼ਹਿਰਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸ ਮੌਕੇ ਐਕਸੀਅਨ ਬਿਪਨ ਖੰਨਾ, ਐੱਸਡੀਓ ਕਰਮਜੀਤ ਸਿੰਘ, ਚੇਅਰਮੈਨ ਸਤੀਸ਼ ਸਿੰਗਲਾ ਬੁਢਲਾਡਾ, ਰਣਜੀਤ ਸਿੰਘ ਮੌਜੂਦ ਸਨ।

ਵਿਧਾਇਕ ਵੱਲੋਂ ਵਿਕਾਸ ਕਾਰਜਾਂ ਲਈ 29 ਲੱਖ ਦੇ ਚੈੱਕ ਭੇਟ

ਪਿੰਡ ਰਾਉਕੇ ਵਿੱਚ ਵਿਕਾਸ ਕਾਰਜਾਂ ਲਈ ਚੈੱਕ ਭੇਟ ਕਰਦੇ ਹੋਏ ਵਿਧਾਇਕ ਰਜਨੀਸ਼ ਦਹੀਆ।

ਮਮਦੋਟ (ਜਸਵੰਤ ਸਿੰਘ ਥਿੰਦ): ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵੱਲੋਂ ਮਮਦੋਟ ਬਲਾਕ ਦੇ ਵੱਖ ਵੱਖ ਪਿੰਡਾਂ ਲੱਖਾ ਸਿੰਘ ਵਾਲ਼ਾ ਹਿਠਾੜ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 8.75 ਲੱਖ, ਪਿੰਡ ਰਾਊਕੇ ਹਿਠਾੜ ਨੂੰ 7 ਲੱਖ , ਪਿੰਡ ਮਤੜ ਉਤਾੜ ਨੂੰ 6.50 ਲੱਖ, ਪਿੰਡ ਚੱਕ ਘੁਬਾਈ ਉਰਫ ਟਾਂਗਨ ਨੂੰ 7 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡਣ ਉਪਰੰਤ ਪਿੰਡ ਰਾਓ ਕੇ ਹਠਾੜ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਤੇ ਮੌਕੇ ’ਤੇ ਹੱਲ ਕਰਨ ਲਈ ਸੰਬਧਤ ਅਫ਼ਸਰਾਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਸੀਨੀਅਰ ਆਗੂ ਅਤੇ ਬਲਾਕ ਪ੍ਰਭਾਰੀ ਬਲਰਾਜ ਸਿੰਘ ਸੰਧੂ, ਬਲਵਿੰਦਰ ਸਿੰਘ ਰਾਊਕੇ ਬਲਾਕ ਪ੍ਰਧਾਨ, ਗੁਰਨਾਮ ਸਿੰਘ ਹਜ਼ਾਰਾ ਬਲਾਕ ਪ੍ਰਧਾਨ, ਬਾਬਾ ਦਲਜੀਤ ਸਿੰਘ ਉਪ ਪ੍ਰਧਾਨ ਨਗਰ ਪੰਚਾਇਤ ਮਮਦੋਟ, ਸੁਰਿੰਦਰ ਕੁਮਾਰ ਸੋਨੂੰ ਸੇਠੀ ਐੱਮਸੀ, ਡਾਕਟਰ ਦਲਜੀਤ ਸਿੰਘ ਜੋਸਨ ਰਹੀਮੇ ਕੇ, ਬਲਵੀਰ ਸਿੰਘ ਫੱਤੇ ਵਾਲ਼ਾ ਬਲਾਕ ਪ੍ਰਧਾਨ, ਹਰਜਿੰਦਰ ਸਿੰਘ ਸਿੰਧੀ, ਸੰਦੀਪ ਕੁਮਾਰ ਸੋਨੀ ਵਾਰਡ ਨੰਬਰ 5, ਗੁਰਪ੍ਰੀਤ ਸਿੰਘ ਗਿੱਲ ਐਡਵੋਕੇਟ ਨਿੱਜੀ ਸਕੱਤਰ ਹਲਕਾ ਵਿਧਾਇਕ ਹਾਜ਼ਰ ਸਨ।

Advertisement

Advertisement
Author Image

Advertisement
×