ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਹੰਸਾਲਾ ਵਿੱਚ ਵਿਕਾਸ ਕਾਰਜਾਂ ਦਾ ਨੀਂਹ-ਪੱਥਰ ਰੱਖਿਆ

08:06 AM Jun 05, 2023 IST

ਸਰਬਜੀਤ ਸਿੰਘ ਭੱਟੀ

Advertisement

ਲਾਲੜੂ, 4 ਜੂਨ

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਰਵਪੱਖੀ ਵਿਕਾਸ ਅਤੇ ਉਨਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਤੇ ਆਪਣੇ ਸਵਾ ਸਾਲਾਂ ਦੇ ਕਾਰਜਕਾਲ ਦੌਰਾਨ ਮਾਨ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਤੋਰਨ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਖੇਤਰ ਦੇ ਪਿੰਡ ਹੰਸਾਲਾ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ-ਰੱਖਣ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਸੱਤ ਲੱਖ ਦੀ ਲਾਗਤ ਨਾਲ ਪਿੰਡ ਵਿੱਚ ਗਲੀਆਂ-ਨਾਲੀਆਂ ਦਾ ਨਵੀਨੀਕਰਨ ਕੀਤਾ ਜਾਵੇ। ਉਨ੍ਹਾਂ ਪਿੰਡ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਇੱਕ ਵਿਸ਼ੇਸ ਕੈਂਪ ਦਾ ਉਦਘਾਟਨ ਕੀਤਾ ਜਿਸ ਵਿੱਚ ਆਯੂਸ਼ਮਾਨ ਕਾਰਡ ਵੀ ਬਣਾਏ ਗਏ। ਵਿਧਾਇਕ ਨੇ ਕਿਹਾ ਕਿ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਆਪਣਾ ਈ-ਕਾਰਡ ਛੇਤੀ ਤੋਂ ਛੇਤੀ ਬਣਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸਹੂਲਤ ਮਿਲ ਸਕੇ। ਇਸ ਮੌਕੇ ਪਿੰਡ ਵਾਸੀ ਤੇ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਹਾਜ਼ਰ ਸਨ।

Advertisement

ਰਾਏਪੁਰ ਕਲਾਂ ‘ਚ ਫਿਰਨੀ ਬਣਾਉਣ ਦੀ ਸ਼ੁਰੂਆਤ

ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਨਗਰ ਨਿਗਮ ਵਲੋਂ ਸ਼ਹਿਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਸੰਸਦ ਮੈਂਬਰ ਕਿਰਨ ਖੇਰ ਨੇ ਅੱਜ ਪਿੰਡ ਰਾਏਪੁਰ ਕਲਾਂ ਵਿੱਚ ਅੰਦਰੂਨੀ ਗਲੀਆਂ ਵਿੱਚ ਪੇਵਰ ਬਲਾਕ ਲਗਾਉਣ ਤੇ ਪਿੰਡ ਦੀ ਫਿਰਨੀ ਸੜਕ ਦੇ ਨਿਰਮਾਣ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਨੰਦਿਤਾ ਮਿੱਤਰਾ,ਇਲਾਕਾ ਕੌਂਸਲਰ ਸਮੇਤ ਹੋਰ ਕੌਂਸਲਰ ਹਾਜ਼ਰ ਸਨ।

Advertisement