ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਕੋਟ ਈਸੇ ਖਾਂ ਵਿੱਚ ਬੱਸ ਅੱਡੇ ਦਾ ਨੀਂਹ ਪੱਥਰ

11:28 AM Oct 28, 2024 IST
ਕੋਟ ਈਸੇ ਖਾਂ ਵਿੱਚ ਬੱਸ ਅੱਡੇ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਢੋਸ।

ਹਰਦੀਪ ਸਿੰਘ
ਧਰਮਕੋਟ, 27 ਅਕਤੂਬਰ
ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਅੱਜ ਕਸਬਾ ਕੋਟ ਈਸੇ ਖਾਂ ਵਿੱਚ ਨਵੇਂ ਬਣਨ ਵਾਲੇ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਗਮਾਡਾ ਦੇ ਡਾਇਰੈਕਟਰ ਜਸਵਿੰਦਰ ਸਿੰਘ ਸਿੱਧੂ, ਸਾਬਕਾ ਚੇਅਰਮੈਨ ਵਿਜੇ ਕੁਮਾਰ ਧੀਰ ਤੇ ਹੋਰ ਹਾਜ਼ਰ ਸਨ। ਵਿਧਾਇਕ ਢੋਸ ਨੇ ਕਿਹਾ ਕਿ ਮੁੱਖ ਚੌਕ ਵਿਚਲੇ ਬੱਸ ਅੱਡੇ ਦੇ ਨਵੀਨੀਕਰਨ ਦੀ ਕਸਬਾ ਨਿਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਸਰਕਾਰ ਕੋਲੋਂ ਹੁਣ ਫੰਡ ਮਿਲਣ ਤੋਂ ਬਾਅਦ ਬੱਸ ਅੱਡੇ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਵਿਕਾਸ ਕਾਰਜਾਂ ਦੇ ਜੋ ਕੰਮ ਅਧੂਰੇ ਪਏ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜ ਸਾਲਾਂ ਵਿੱਚ ਧਰਮਕੋਟ ਹਲਕੇ ਤੋਂ ਪੱਛੜਿਆ ਸ਼ਬਦ ਹਟਾ ਦੇਣਗੇ ਅਤੇ ਹਲਕੇ ਦੇ ਸ਼ਹਿਰਾਂ ਕਸਬਿਆਂ ਨੂੰ ਸਾਰੀਆਂ ਸਹੂਲਤਾਂ ਨਾਲ ਲੈੱਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਕਸਬਿਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹਲਕੇ ਵਿਚਲੇ ਪਿੰਡਾਂ ਵਿੱਚ ਕੰਮ ਕਰ ਰਹੀਆਂ ਆਪ ਦੀਆਂ ਟੀਮਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦੀਆਂ ਲਿਸਟਾਂ ਬਣਾ ਕੇ ਉਨ੍ਹਾਂ ਨੂੰ ਭੇਜਣ ਤਾਂ ਜੋ ਜਲਦ ਤੋਂ ਜਲਦ ਹੋਣ ਵਾਲੇ ਕਾਰਜਾਂ ਤੇ ਕੰਮ ਸ਼ੁਰੂ ਕੀਤਾ ਜਾ ਸਕੇ। ਵਿਧਾਇਕ ਢੋਸ ਨੇ ਪੰਚਾਇਤੀ ਚੋਣਾਂ ਦੌਰਾਨ ਆਪ ਉੱਤੇ ਜਿੱਤਾਂਗੇ ਭਰੋਸਾ ਅਤੇ ਪਿਆਰ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ।

Advertisement

Advertisement