ਵਿਧਾਇਕ ਵੱਲੋਂ ਹੈਲਥ ਤੇ ਵੈੱਲਨੈਸ ਸੈਂਟਰ ਦਾ ਨੀਂਹ ਪੱਥਰ
ਪੱਤਰ ਪ੍ਰੇਰਕ
ਲਹਿਰਾਗਾਗਾ, 27 ਅਗਸਤ
ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਨੇੜਲੇ ਪਿੰਡ ਡੂਡੀਆਂ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪੰਜਾਬ ਸਰਕਾਰ ਵੱਲੋ ਤਿਆਰ ਕਰਵਾਏ ਜਾਣ ਵਾਲੇ ਹੈਲਥ ਅਤੇ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਣ ਰੱਖਿਆ। ਵਿਧਾਇਕ ਨੇ ਦਾਅਵਾ ਕਰਦਿਆਂ ਕਿਹਾ ਕਿ ਪਿੰਡ ਡੂਡੀਆਂ ਵਿੱਚ ਬਣਨ ਵਾਲਾ ਇਹ ਹੈਲਥ ਅਤੇ ਵੈਲਨੈਸ ਸੈਂਟਰ ਪਿੰਡ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਸਫਲ ਸਾਬਤ ਹੋਵੇਗਾ| ਉਨ੍ਹਾਂ ਕਿਹਾ ਕਿ “ਆਪ” ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੁਕੰਮਲ ਅਤੇ ਸਥਾਈ ਹੱਲ ਲਈ ਵੀ ਪੰਜਾਬ ਸਰਕਾਰ ਵਚਨਬੱਧ ਹੈ ਜਿਸ ਤਹਿਤ ਲੋਕ ਸੁਵਿਧਾ ਕੈਂਪ ਲਾ ਕੇ ਇੱਕ ਥਾਂ ’ਤੇ ਹੀ ਵੱਖ-ਵੱਖ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਜਨਤਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੈ, ਅਤੇ ਹਰਿਆਣਾ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਦਿੱਲੀ ਅਤੇ ਪੰਜਾਬ ਮਾਡਲ ਨੂੰ ਪਸੰਦ ਕੀਤਾ ਜਾ ਰਿਹ ਹੈ ਜਿਸ ਦੇ ਚਲਦੇ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ।