ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ

06:46 AM Mar 01, 2024 IST
ਲਾਇਬਰੇਰੀ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਡਾ. ਜਮੀਲ-ਉਰ-ਰਹਿਮਾਨ।

ਮੁਕੰਦ ਸਿੰਘ ਚੀਮਾ
ਸੰਦੌੜ, 29 ਫਰਵਰੀ
ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਅੱਜ ਇੱਥੇ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਰਹਿਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਲਈ ਜ਼ਿਲ੍ਹੇ ਵਿੱਚ ਕਰੀਬ 8 ਕਰੋੜ 20 ਲੱਖ ਦੀ ਲਾਗਤ ਨਾਲ ਲਾਇਬ੍ਰੇਰੀਆਂ ਉਸਾਰੀਆਂ ਜਾਣਗੀਆਂ। ਇਨ੍ਹਾਂ ਉਸਾਰੀਆਂ ਜਾਣ ਵਾਲੀਆਂ ਲਾਇਬ੍ਰੇਰੀਆਂ ਵਿੱਚ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪੱਧਰ ’ਤੇ ਅਤੇ ਕਰੀਬ 4 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ 12 ਪਿੰਡਾਂ ਵਿੱਚ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਉਸਾਰੀ ਕੀਤੀ ਜਾਵੇਗੀ। ਇਸ ਮੌਕੇ ਫਰਿਆਲ ਰਹਿਮਾਨ, ਕਾਲਜ ਕਮੇਟੀ ਸਕੱਤਰ ਸਤਵੰਤ ਸਿੰਘ, ਡਾਇਰੈਕਟਰ ਰਾਜਿੰਦਰ ਕੁਮਾਰ, ਪ੍ਰਿੰਸੀਪਲ ਡਾ. ਕਰਮਜੀਤ ਸਿੰਘ, ਜੇ.ਈ. ਇੰਜ. ਦਵਿੰਦਰ ਸਿੰਘ, ਜਗਤਾਰ ਸਿੰਘ ਜੱਸਲ ਅਤੇ ਸਤਿਗੁਰ ਸਿੰਘ ਕਲਿਆਣ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।

Advertisement

Advertisement
Advertisement