ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ

07:47 AM Nov 27, 2024 IST

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 26 ਨਵੰਬਰ
ਵਿਧਾਨ ਸਭਾ ਹਲਕਾ ਤੋਂ ਕੇਂਦਰੀ ਵਿਧਾਇਕ ਡਾ. ਅਜੇ ਗੁਪਤਾ ਵੱਲੋਂ ਪੁਰਾਣੇ ਵਾਰਡ ਨੰਬਰ 48 ਦੀ ਗਲੀ ਰਈਆ ਵਾਲੀ ਇਲਾਕੇ ’ਚ ਨਵਾਂ ਟਿਊਬਵੈੱਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਲੋਕਾਂ ਦੀ ਇਸ ਮੁਸ਼ਕਲ ਨੂੰ ਸਮਝਦਿਆਂ ਇਸ ਇਲਾਕੇ ਵਿੱਚ ਨਵਾਂ ਟਿਊਬਵੈੱਲ ਲਗਾਇਆ ਜਾ ਰਿਹਾ ਹੈੈ ਅਤੇ ਆਉਣ ਵਾਲੇ 20 ਦਿਨਾਂ ਵਿੱਚ ਇਹ ਟਿਊਬਵੈੱਲ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਹਲਕੇ ਵਿੱਚ ਹਰ ਤਰ੍ਹਾਂ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਵਿੱਚ ਸੜਕਾਂ ਬਣਾਉਣ ਦਾ ਕੰਮ ਵੀ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨੀਲੇ ਕਾਰਡ, ਪੈਨਸ਼ਨਾਂ, ਰਿਹਾਇਸ਼ੀ ਸਕੀਮਾਂ ਤੇ ਹੋਰ ਸਕੀਮਾਂ ਤੋਂ ਵਾਂਝੇ ਹਨ, ਉਨ੍ਹਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਸਾਬਕਾ ਕੌਂਸਲਰ ਜਰਨੈਲ ਸਿੰਘ ਢੋਟ, ਅਜੇ ਨਿਓਲ, ਸਚਿਨ ਕੁਮਾਰ, ਵਿੱਕੀ ਕੁਮਾਰ, ਰਣਵੀਰ ਸਿੰਘ ਸਮੇਤ ਨਗਰ ਨਿਗਮ ਦੇ ਅਧਿਕਾਰੀ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।

Advertisement

Advertisement