ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਤਿੰਨ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

08:36 AM Jul 05, 2023 IST
ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਫੋਟੋ ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 4 ਜੁਲਾਈ
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਜ਼ੀਰਕਪੁਰ ਸ਼ਹਿਰ ਵਿੱਚ ਵਿਕਾਸ ਤਿੰਨ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਦੀ ਧੀ ਅਕਾਸ਼ਦੀਪ ਕੌਰ ਵੀ ਹਾਜ਼ਰ ਸੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਪਿੰਡ ਛੱਤ ਵਿੱਚ 93 ਲੱਖ ਦੀ ਲਾਗਤ ਨਾਲ ਸਟਰੋਮ ਵਾਟਰ ਲਾਈਨ ਪਾਉਣ ਦੇ 2 ਨੀਂਹ ਪੱਥਰ ਰੱਖੇ। ਇਸ ਤੋਂ ਬਾਅਦ ਉਨ੍ਹਾਂ ਪਿੰਡ ਰਾਮਗੜ੍ਹ ਭੁੱਡਾ ਵਿੱਚ 44 ਲੱਖ ਦੀ ਲਾਗਤ ਨਾਲ ਸਟੋਰਮ ਵਾਟਰ ਡਰੇਨੇਜ ਪਾਉਣ ਦੇ ਨੀਂਹ ਪੱਥਰ ਰੱਖਿਆ।
ਇਸ ਮੌਕੇ ਉਨ੍ਹਾਂ ਵਾਰਡ ਨੰਬਰ 9 ਵਿੱਚ 35 ਲੱਖ ਦੀ ਲਾਗਤ ਨਾਲ ਢਕੋਲੀ ਸਟੇਡੀਅਮ ਵਿੱਚ ਟਰੈਕ, ਪਲਾਂਟੇਸ਼ਨ ਅਤੇ ਘਾਹ ਲਾਉਣ ਦਾ ਨੀਂਹ ਪੱਥਰ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਵਾਰਡ ਨੰਬਰ 6 ਅਤੇ ਵਾਰਡ ਨੰਬਰ 5 ਵਿੱਚ ਰੇਨ ਹਾਰਵੈਸਟਿੰਗ ਦਾ 1 ਕਰੋੜ 24 ਲੱਖ ਦੀ ਲਾਗਤ ਨਾਲ ਹੋਣ ਵਾਲੇ ਕੰਮ ਅਤੇ ਵਾਰਡ ਨੰਬਰ 5 ਬਲਟਾਣਾ ਦੀ ਸੈਣੀ ਅਸਟੇਟ ਵਿੱਚ 86 ਲੱਖ ਡਰੇਨੇਜ਼ ਪਾਉਣ ਦੇ ਨੀਂਹ ਪੱਥਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜ਼ੀਰਕਪੁਰ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਵਿੱਚ ਵਿਕਾਸ ਕਾਰਜ ਤੋਂ ਲੈ ਕੇ ਦਫ਼ਤਰਾਂ ਵਿੱਚ ਕੰਮ ਕਾਜ ਨੂੰ ਲੈ ਕੇ ਲੋਕਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦੇਵਾਂਗੇ। ਗੱਲਬਾਤ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਕਰੀਬ 3 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰਾਂ ਰੱਖੇ ਗਏ ਹਨ ਹੈ ਅਤੇ ਛੇਤੀ ਸਾਰੇ ਵਾਰਡਾਂ ‘ਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਰਵਨੀਤ ਸਿੰਘ, ਆਮ ਆਦਮੀ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

Advertisement

Advertisement
Tags :
ਕਰੋੜ:ਕਾਰਜਾਂਤਿੰਨਨੀਂਹਪੱਥਰਰੱਖੇਰੁਪਏਵਿਕਾਸਵਿਧਾਇਕ
Advertisement