For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

07:07 AM Sep 08, 2024 IST
ਵਿਧਾਇਕ ਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
Advertisement

ਪੱਤਰ ਪ੍ਰੇਰਕ
ਅਮਲੋਹ, 7 ਸਤੰਬਰ
ਅਮਲੋਹ ਹਲਕੇ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਅੱਜ ਪਿੰਡ ਰਾਏਪੁਰ ਚੋਬਦਾਰਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਖੋ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਰਾਏਪੁਰ ਚੋਬਦਾਰਾਂ ਵਿੱਚ ‘ਆਪ’ ਆਗੂ ਦਰਸ਼ਨ ਸਿੰਘ ਦਰਸ਼ੀ ਵੱਲੋਂ ਪਿੰਡ ਦੀਆਂ ਮੁੱਖ ਸਮੱਸਿਆਵਾਂ ਨੂੰ ਦੂਰ ਕਰਵਾਇਆ ਜਾ ਰਿਹਾ ਹੈ। ਵਿਕਾਸ ਦੀ ਲੜੀ ਤਹਿਤ ਵਿਧਾਇਕ ਨੇ ਅੱਜ ਵਾਲਮੀਕਿ ਧਰਮਸ਼ਾਲਾ ਦੀ ਚਾਰਦੀਵਾਰੀ ਅਤੇ ਪਾਈਪਲਾਇਨ ਪਾਉਣ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਅਤੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਦਰਸ਼ੀ ਨੇ ਵਿਧਾਇਕ ਵੱਲੋਂ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆ ਸਹਿਯੋਗ ਦਾ ਭਰੋਸਾ ਦਿੱਤਾ।

Advertisement

Advertisement
Advertisement
Author Image

Advertisement