For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਖੁੱਲ੍ਹੇ ਦਰਬਾਰ ’ਚ ਸ਼ਹਿਰੀਆਂ ਦੀਆਂ ਮੁਸ਼ਕਲਾਂ ਸੁਣੀਆਂ

07:45 AM May 06, 2024 IST
ਵਿਧਾਇਕ ਨੇ ਖੁੱਲ੍ਹੇ ਦਰਬਾਰ ’ਚ ਸ਼ਹਿਰੀਆਂ ਦੀਆਂ ਮੁਸ਼ਕਲਾਂ ਸੁਣੀਆਂ
ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਡਾ. ਵਿਜੈ ਸਿੰਗਲਾ। -ਫੋਟੋ: ਸੁਰੇਸ਼
Advertisement

ਪੱਤਰ ਪ੍ਰੇਰਕ
ਮਾਨਸਾ, 5 ਮਈ
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਸ਼ਹਿਰ ਦੀਆਂ ਸਮਾਜਸੇਵੀ ਸੰਸਥਾਵਾਂ, ਵਪਾਰਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਸ਼ਹਿਰੀ ਸਮੱਸਿਆਵਾਂ ਸਬੰਧੀ ਇਕੱਠ ਦੌਰਾਨ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ’ਚ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਪ੍ਰਬੰਧ ਹੁਣ ਤੱਕ ਕੀਤੇ ਗਏ ਹਨ, ਉਨ੍ਹਾਂ ਨਾਲ ਵੀ ਕਾਫੀ ਹੱਦ ਤੱਕ ਗੰਦੇ ਪਾਣੀ ਦੀ ਸਮਸਿਆ ਹੱਲ ਹੋਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਯਤਨਸ਼ੀਲ ਰਹਿਣਾ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ, ਜਿਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।
ਉਨ੍ਹਾਂ ਆਪਣੀ ਤਕਰੀਰ ਦੌਰਾਨ ਕਿਹਾ ਕਿ ਮਾਨਸਾ ਖੇਤਰ ਦੀਆਂ ਮੁੱਖ ਸਮੱਸਿਆਵਾਂ ਨੂੰ ਵਿਧਾਨ ਸਭਾ ਇਜਲਾਸਾਂ ਦੌਰਾਨ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਹੈ ਅਤੇ ਭਵਿੱਖ ਵਿੱਚ ਉਠਾਏ ਗਏ ਸਾਰੇ ਮਸਲਿਆਂ ਦੇ ਹੱਲ ਪੰਜਾਬ ਸਰਕਾਰ ਵੱਲੋਂ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਇਕੱਠ ਦੌਰਾਨ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸ਼ਰਮਾਂ ਨੇ ਦੱਸਿਆ ਕਿ ਸ਼ਹਿਰ ਵਿਚਲੀਆਂ ਜਾਇਦਾਦਾਂ ਦੀ ਰਜਿਸਟਰੀਆਂ ਕਰਾਉਣ ਲਈ ਬਹੁਤ ਦਿੱਕਤ ਪੇਸ਼ ਆ ਰਹੀ ਹੈ, ਜਿਸ ਨੂੰ ਕੋਰ ਏਰੀਆ ਨਿਸ਼ਚਿਤ ਕਰਕੇ ਜਲਦੀ ਹੱਲ ਕਰਵਾਇਆ ਜਾਵੇ। ਅਰੋੜਵੰਸ਼ ਸਭਾ ਦੇ ਮੈਂਬਰ ਰਾਮ ਕਿਸ਼ਨ ਚੁੱਘ ਨੇ ਕਿਹਾ ਕਿ ਸ਼ਹਿਰ ਵਿੱਚ ਜਨਤਕ ਪਖਾਨਿਆਂ ਦੀ ਬਹੁਤ ਜ਼ਰੂਰਤ ਹੈ, ਜਿਸ ਨੂੰ ਜਲਦੀ ਤੋਂ ਜਲਦੀ ਬਣਾਉਣ ਲਈ ਉਪਰਾਲਾ ਕੀਤਾ ਜਾਵੇ। ਮਾਨਸਾ ਸਾਈਕਲ ਗਰੁੱਪ ਦੇ ਕ੍ਰਿਸ਼ਨ ਮਿੱਤਲ ਨੇ ਕਿਹਾ ਕਿ ਸ਼ਹਿਰ ਵਿੱਚ ਭਾਰਤੀ ਸੰਚਾਰ ਨਿਗਮ ਦੇ ਅਣਲੋੜੀਂਦੇ ਖੰਬਿਆਂ ਤੇ ਬੇਕਾਰ ਹੋਏ ਨਲਕਿਆਂ ਨੂੰ ਪੁਟਵਾ ਕੇ ਰਸਤਾ ਖੁੱਲਾ ਕੀਤਾ ਜਾਵੇ। ਰਿਟਾਇਰਡ ਅਕਾਊਂਂਟਸ ਅਫਸਰ ਵਰਿੰਦਰ ਕੁਮਾਰ ਨੇ ਟ੍ਰੈਫਿਕ ਤੇ ਹੋਰ ਸਮੱਸਿਆਵਾਂ ਦਾ ਹੱਲ ਮੰਗਿਆ।

Advertisement

Advertisement
Author Image

Advertisement
Advertisement
×