ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਸਿਵਲ ਹਸਪਤਾਲ ਵਿੱਚ ਛਾਪਾ ਮਾਰਿਆ

09:54 AM Sep 15, 2024 IST
ਦਵਾਈਆਂ ਦੀ ਜਾਂਚ ਕਰਦੇ ਹੋਏ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ।

ਡੀਪੀਐੱਸ ਬੱਤਰਾ
ਸਮਰਾਲਾ, 14 ਸਤੰਬਰ
ਪੰਜਾਬ ਸਰਕਾਰ ਜਿੱਥੇ ਇਹ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਵੱਲੋਂ ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ ਵਿੱਚ ਕੀਤੀਆਂ ਜਾ ਚੁੱਕੀਆਂ ਹਨ, ਉੱਥੇ ਹੀ ਸਿਹਤ ਵਿਭਾਗ ਪੰਜਾਬ ਉਨ੍ਹਾਂ ਦੀਆਂ ਆਸਾਂ ’ਤੇ ਪਾਣੀ ਫੇਰਦਾ ਨਜ਼ਰ ਆ ਰਿਹਾ ਹੈ। ਅੱਜ ਇੱਕ ਸ਼ਿਕਾਇਤ ਦੇ ਅਧਾਰ ’ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਆਪਣੀ ਟੀਮ ਸਮੇਤ ਸਿਵਲ ਹਸਪਤਾਲ ਸਮਰਾਲਾ ਵਿੱਚ ਅਚਨਚੇਤ ਛਾਪਾ ਮਾਰਿਆ, ਜਿੱਥੇ ਉਨ੍ਹਾਂ ਵੱਲੋਂ ਹਸਪਤਾਲ ’ਚ ਪਈਆਂ ਲੱਖਾਂ ਰੁਪਏ ਦੀਆਂ ‘ਮਿਆਦ ਪੁਗਾ ਚੁੱਕੀਆਂ’ ਦਵਾਈਆਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਹੈ। ਵਿਧਾਇਕ ਦਿਆਲਪੁਰਾ ਨੇ ਫੌਰੀ ਹਸਪਤਾਲ ਦੇ ਐੱਸਐੱਮਓ ਡਾ. ਤਾਰਿਕਜੋਤ ਸਿੰਘ ਨੂੰ ਮੌਕੇ ’ਤੇ ਬੁਲਾਇਆ ਅਤੇ ਮਿਆਦ ਪੁਗਾ ਚੁੱਕੀਆਂ ਦਵਾਈਆਂ ਬਾਰੇ ਜਾਣਕਾਰੀ ਮੰਗੀ। ਜਵਾਬ ਵਿੱਚ ਡਾ. ਤਾਰਿਕਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੁੱਖ ਫਾਰਮਾਸਿਸਟ ਕਰੀਬ ਦੋ ਮਹੀਨੇ ਤੋਂ ਡੈਪੂਟੇਸ਼ਨ ਡਿਊਟੀ ’ਤੇ ਹੋਣ ਕਰਕੇ ਦਵਾਈਆਂ ਦੇ ਰੱਖ-ਰਖਾਅ ਦਾ ਸਾਰਾ ਸਿਸਟਮ ਵਿਗੜਿਆ ਹੋਇਆ ਹੈ, ਪਰ ਹੁਣ ਖੰਨਾ ਤੋਂ ਨਵੇਂ ਫਾਰਮਾਸਿਸਟ ਸਤਨਾਮ ਸਿੰਘ ਨੇ ਚਾਰਜ ਲਿਆ ਹੈ। ਉਸ ਵੱਲੋਂ ਸਾਰਾ ਰਿਕਾਰਡ ਇੱਕ ਹਫ਼ਤੇ ਵਿੱਚ ਠੀਕ ਕਰ ਦਿੱਤਾ ਜਾਵੇਗਾ। ਵਿਧਾਇਕ ਦਿਆਲਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿ ਦਵਾਈਆਂ ਦੀ ਮਿਆਦ ਪੁੱਗਣ ਦਾ ਸਿੱਧਾ ਮਤਲਬ ਹੈ ਕਿ ਦਵਾਈਆਂ ਮਰੀਜ਼ਾਂ ਤੱਕ ਨਹੀਂ ਪਹੁੰਚ ਰਹੀਆਂ। ਿਹਾ ਕਿ ਇਸਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਸਬੰਧਤ ਅਧਿਕਾਰੀਆਂ ਖਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ।

Advertisement

Advertisement