For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਨੇ ਬੂਟੇ ਲਾਉਣ ਦੀ ਮੁਹਿੰਮ ਆਰੰਭੀ

10:41 AM Jul 21, 2024 IST
ਵਿਧਾਇਕ ਨੇ ਬੂਟੇ ਲਾਉਣ ਦੀ ਮੁਹਿੰਮ ਆਰੰਭੀ
ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕਰਦੇ ਹੋਏ ਵਿਧਾਇਕ ਡਾ. ਮੁਹੰਮਦ ਜਮੀਲ।
Advertisement

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 20 ਜੁਲਾਈ
ਦਿ ਆਜ਼ਾਦ ਫਾਊਂਡੇਸ਼ਨ ਮਾਲੇਰਕੋਟਲਾ ਦੇ ਪ੍ਰਧਾਨ ਜ਼ਹੂਰ ਅਹਿਮਦ ਚੌਹਾਨ ਦੀ ਅਗਵਾਈ ਅਤੇ ਵਾਤਾਵਰਨ ਪ੍ਰੇਮੀ ਸ਼ੌਕਤ ਅਲੀ ਸ਼ੌਕ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਢਾਬੀ ਦਰਵਾਜ਼ਾ ਲੋਹਾ ਬਾਜ਼ਾਰ ਤੋਂ ਫ਼ਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਬੂਟਾ ਲਾ ਕੇ ਕੀਤਾ। ਵਿਧਾਇਕ ਡਾ. ਰਹਿਮਾਨ ਨੇ ਕਿਹਾ ਕਿ ਅੱਜ ਮਨੁੱਖਤਾ ਸਾਹਮਣੇ ਵਾਤਾਵਰਨ ਵਿਗਾੜ ਵੱਡੀ ਚੁਣੌਤੀ ਬਣਿਆ ਹੋਇਆ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਸਿਰਫ਼ ਸਰਕਾਰਾਂ ਨੂੰ ਹੀ ਨਹੀਂ ਬਲਕਿ ਆਮ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ ਸੰਸਥਾਵਾਂ ਅੱਗੇ ਆ ਰਹੀਆਂ ਹਨ, ਜੋ ਕਿ ਸ਼ਲਾਘਾਯੋਗ ਕਦਮ ਹੈ। ਸੰਸਥਾ ਦੇ ਪ੍ਰਧਾਨ ਜ਼ਹੂਰ ਅਹਿਮਦ ਚੌਹਾਨ ਨੇ ਕਿਹਾ ਕਿ ਸੰਸਥਾ ਵੱਲੋਂ ਲਾਏ ਬੂਟਿਆਂ ਦੀ ਸਾਂਭ ਸੰਭਾਲ ਵੀ ਸੰਸਥਾ ਕਰੇਗੀ।

Advertisement

Advertisement
Author Image

sukhwinder singh

View all posts

Advertisement
Advertisement
×