ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਮੁਬਾਰਕਪੁਰ ਆਰਯੂਬੀ ਸੜਕ ਦਾ ਕੰਮ ਸ਼ੁਰੂ ਕਰਵਾਇਆ

06:28 AM Aug 22, 2024 IST
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸੜਕ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 21 ਅਗਸਤ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁਬਾਰਕਪੁਰ ਰੇਲਵੇ ਅੰਡਰਬ੍ਰਿਜ ਦੀ ਅਪਰੋਚ ਸੜਕ ਦੀ ਮੁੜ ਉਸਾਰੀ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਹ ਕੰਮ ਛੇ ਮਹੀਨਿਆਂ ਵਿੱਚ 1.66 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਵਿਧਾਇਕ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਲਈ ਫੰਡ ਜਾਰੀ ਕਰ ਕੇ ਸਥਾਨਕ ਵਾਸੀਆਂ ਦੀ ਮੰਗ ਨੂੰ ਮੰਨਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਮਾਨ ਨੂੰ ਭਾਂਖਰਪੁਰ ਦੌਰੇ ਦੌਰਾਨ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਸੀ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਅਤੇ ਭਾਰੇ ਵਾਹਨਾਂ ਦੀ ਆਵਾਜਾਈ ਕਾਰਨ ਆਰਯੂਬੀ ਦੀ ਹਾਲਤ ਖ਼ਰਾਬ ਹੋ ਗਈ ਸੀ। ਉਨ੍ਹਾਂ ਕਿਹਾ ਕਿ ਰੇਲਵੇ ਅੰਡਰਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਦੇ ਮੁੜ-ਨਿਰਮਾਣ ਲਈ ਫੰਡ ਜਾਰੀ ਹੋਣ ਨਾਲ ਇਲਾਕਾ ਵਾਸੀਆਂ ਦੀ ਵੱਡੀ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਰੇ ਵਾਹਨਾਂ ਦੀ ਆਵਾਜਾਈ ਅਤੇ ਬਰਸਾਤ ਦੇ ਪਾਣੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਲੋਕ ਨਿਰਮਾਣ ਵਿਭਾਗ ਨੇ ਰੇਲਵੇ ਅੰਡਰਬ੍ਰਿਜ ਦੇ ਅਪਰੋਚ ਰੋਡ ਨੂੰ ਇਸ ਤਰੀਕੇ ਨਾਲ ਬਣਾਉਣ ਦੀ ਯੋਜਨਾ ਬਣਾਈ ਹੈ ਕਿ ਵਰਤੀ ਜਾਣ ਵਾਲੀ ਸਮੱਗਰੀ ਦੀ ਕੁੱਲ 600 ਮਿਲੀਮੀਟਰ ਮੋਟੀ ਪਰਤ ਹੋਵੇਗੀ ਜਿਸ ਵਿੱਚ ਉਪਰਲੀ ਐਮ-40 ਕੰਕਰੀਟ ਦੀ ਪਰਤ ਹੋਵੇਗੀ।
ਉਨ੍ਹਾਂ ਕਿਹਾ ਕਿ ਰਿਕਾਰਡ ਛੇ ਮਹੀਨਿਆਂ ਵਿੱਚ ਪੇਵਮੈਂਟ ਤੇ ਅਪਰੋਚ ਦੀ ਮੁੜ ਉਸਾਰੀ ਦਾ ਕੰਮ ਮੁਕੰਮਲ ਹੋਣ ਬਾਅਦ ਪਿੰਡ ਸੁੰਡਰਾਂ, ਖੇੜੀ, ਭਾਂਖਰਪੁਰ, ਪੰਡਵਾਲਾ ਅਤੇ ਦਫਰਪੁਰ ਪਿੰਡਾਂ ਦੇ ਰੋਜ਼ਾਨਾ ਆਉਣ-ਜਾਣ ਲਈ ਰੇਲਵੇ ਅੰਡਰਬ੍ਰਿਜ ਨੂੰ ਮੁੜ ਖੋਲ੍ਹ ਦਿੱਤਾ ਜਾਵੇਗਾ।
ਇਸ ਮੌਕੇ ਹਾਜ਼ਰ ਹੋਰ ਅਧਿਕਾਰੀਆਂ ਵਿੱਚ ਐੱਸਡੀਐੱਮ ਡਾ. ਹਿਮਾਂਸ਼ੂ ਗੁਪਤਾ, ਕਾਰਜਕਾਰੀ ਇੰਜਨੀਅਰ ਪੀਡਬਲਯੂਡੀ ਪ੍ਰੋਵਿੰਸ਼ੀਅਲ ਡਿਵੀਜ਼ਨ-2 ਪਟਿਆਲਾ, ਮਨਪ੍ਰੀਤ ਸਿੰਘ ਦੂਆ, ਐੱਸਡੀਓ ਜਸਪਾਲ ਸਿੰਘ, ਨਗਰ ਕੌਂਸਲ ਦੇ ਪ੍ਰਧਾਨ, ਐਮਸੀ, ‘ਆਪ’ ਦੇ ਸਥਾਨਕ ਆਗੂ ਅਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement