ਵਿਧਾਇਕ ਨੇ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 4 ਅਕਤੂਬਰ
ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਅਮਨ ਐਵੇਨਿਊ ਇਲਾਕੇ ਵਿੱਚ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਅਮਨ ਐਵੇਨਿਊ ਇਲਾਕੇ ਵਿੱਚ ਸੜਕਾਂ ਲੰਮੇ ਸਮੇਂ ਤੋਂ ਖਸਤਾ ਹਾਲਤ ਵਿੱਚ ਸਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਬਾਹਰ ਕਰੀਬ ਸੱਤ ਕਿਲੋਮੀਟਰ ਸੜਕ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਨੂੰ ਐਸਟੀਮੇਟ ਤਿਆਰ ਕਰ ਕੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਕੋਈ ਵੀ ਸੜਕ ਅਧੂਰੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਭਗਤਾਂਵਾਲਾ ਟੈਲੀਫੋਨ ਐਕਸਚੇਂਜ ਰੋਡ ’ਤੇ ਵੀ ਪ੍ਰੀਮਿਕਸ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ।
ਇਸ ਮੌਕੇ ‘ਆਪ’ ਵਾਲੰਟੀਅਰ ਵਿਸ਼ਵ ਲੂਥਰਾ, ਚਰਨਜੀਤ ਸਿੰਘ ਚੰਨੀ, ਜੇਐਸ ਰਾਹੁਲ, ਚਿਰਾਗ, ਅਮਨ ਐਵੇਨਿਊ ਪ੍ਰਧਾਨ ਬੌਬੀ, ਨਗਰ ਨਿਗਮ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।