ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਨੇ ਹਿੰਦੀ ਤੇ ਅੰਗਰੇਜ਼ੀ ’ਚ ਲਗਾਏ ਜਾ ਰਹੇ ਬੋਰਡ ਰੁਕਵਾਏ

06:26 AM Sep 02, 2024 IST
ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਦਿਨੇਸ਼ ਚੱਢਾ।

ਜਗਮੋਹਨ ਸਿੰਘ
ਰੂਪਨਗਰ, 1 ਸਤੰਬਰ
ਰੂਪਨਗਰ ਨੰਗਲ ਰੋਡ ’ਤੇ ਪਿੰਡ ਮਲਿਕਪੁਰ ਵਿੱਚ ਬਣ ਰਹੇ ਫਲਾਈਓਵਰ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਫਲਾਈਓਵਰ ਦਾ ਨਿਰਮਾਣ ਕਰ ਰਹੀ ਕੰਪਨੀ ਵੱਲੋਂ ਹਿੰਦੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਸਾਈਨ ਬੋਰਡ ਲਗਾਏ ਜਾ ਰਹੇ ਸਨ। ਇਸ ਸਬੰਧੀ ਜਦੋਂ ਵਿਧਾਇਕ ਦਿਨੇਸ਼ ਚੱਢਾ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਰਾਤ ਨੂੰ 11 ਵਜੇ ਮੌਕੇ ’ਤੇ ਪੁੱਜ ਕੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਪ੍ਰਾਜੈਕਟ ਡਾਇਰੈਕਟਰ ਅਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਸਾਈਨ ਬੋਰਡ ਲਗਾਉਣ ਦੀ ਕਾਰਵਾਈ ਨੂੰ ਰੁਕਵਾਉਂਦਿਆਂ ਆਦੇਸ਼ ਦਿੱਤੇ ਕਿ ਪੰਜਾਬ ਵਿੱਚ ਪੰਜਾਬੀ ਭਾਸ਼ਾ ਤੋਂ ਬਿਨਾਂ ਸਾਈਨ ਬੋਰਡ ਨਾ ਲਗਾਏ ਜਾਣ।
ਉਨ੍ਹਾਂ ਕਿਹਾ ਕਿ ਮਾਂ-ਬੋਲੀ ਪੰਜਾਬੀ ਦੀ ਬੇਕਦਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੌਕੇ ’ਤੇ ਪੁੱਜੇ ਪੁਲੀਸ ਅਧਿਕਾਰੀਆਂ ਨੇ ਸਾਈਨ ਬੋਰਡ ਆਪਣੇ ਕਬਜ਼ੇ ਵਿੱਚ ਲੈ ਲਏ।

Advertisement

Advertisement