ਵਿਧਾਇਕ ਨੇ ਗਾਜ਼ੀ ਭਟੋਲੀ ਦੇ ਵਿਕਾਸ ਲਈ ਚੱੈਕ ਸੌਂਪੇ
10:00 AM Jul 10, 2023 IST
ਪੱਤਰ ਪ੍ਰੇਰਕ
ਦਸੂਹਾ, 9 ਜੁਲਾਈ
‘ਆਪ’ ਸਰਕਾਰ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਲਿਆ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਹਲਕੇ ਦੇ ਪਿੰਡ ਗਾਜ਼ੀ ਭਟੋਲੀ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਇਹ ਸਮਝਦੀ ਹੈ ਕਿ ਲੋਕਾਂ ਨੂੰ ਮੁਫ਼ਤ ਆਟਾ ਦਾਲ ਅਤੇ ਹੋਰ ਸਹੂਲਤਾਂ ਦੇ ਕੇ ਗਰੀਬੀ ਦੂਰ ਨਹੀਂ ਕਰ ਸਕਦੀ, ਸਗੋਂ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਚੰਗੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਰਾਹੀਂ ਚੰਗੀ ਸਿਹਤ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਚੰਗੇ ਅਫਸਰ ਤੇ ਨਾਗਰਿਕ ਬਣਾਇਆ ਜਾ ਸਕਦਾ ਹੈ। ਸ. ਘੁੰਮਣ ਨੇ ਪਿੰਡ ਵਾਸੀਆਂ ਨੂੰ ਸ਼ਮਸ਼ਾਨਘਾਟ ਲਈ ਵੱਖਰੀ ਗ੍ਰਾਂਟ ਮੁਹੱਇਆ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸਰਪੰਚ ਬੀਬੀ ਪਰਮਜੀਤ ਕੌਰ, ਪੰਚ ਚੈਣ ਸਿੰਘ, ਗੁਰਮੇਲ ਸਿੰਘ ਆਦਿ ਮੌਜੂਦ ਸਨ।
Advertisement
Advertisement