ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਦੀ ਵੀਡੀਓ ਨੇ ‘ਆਪ’ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾਇਆ

08:34 AM Jun 10, 2024 IST
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਅਜੈ ਗੁਪਤਾ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਜੂਨ
ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਦੀ ਵਾਇਰਲ ਹੋਈ ਵੀਡੀਓ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇੱਕ ਵਾਰ ਮੁੜ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਇਸ ਵੀਡੀਓ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਦਾ ਖੁਲਾਸਾ ਕਰਦਿਆਂ ਵਿਧਾਇਕ ਕਹਿ ਰਿਹਾ ਹੈ ਕਿ ਬਦਲਾਅ ਦੇ ਨਾਂ ’ਤੇ ਆਈ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਨਸ਼ੇ ਦੇ ਕਾਰੋਬਾਰ ਨੂੰ ਬੰਦ ਕਰਨ ਵਿੱਚ ਅਸਫਲ ਰਹੀ ਹੈ। ਇਸ ਵੀਡੀਓ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਅਪਲੋਡ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨ ਚਿੰਨ੍ਹ ਲਾਇਆ ਗਿਆ ਹੈ। ਇਸ ਵੀਡੀਓ ਵਿੱਚ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ‘ਆਪ’ ਦੇ ਵਿਧਾਇਕ ਡਾ. ਅਜੈ ਗੁਪਤਾ ਸੰਬੋਧਨ ਕਰ ਰਹੇ ਹਨ। ਇਹ ਸਮਾਗਮ ਬੀਤੀ ਸ਼ਾਮ ਹੋਇਆ ਸੀ। ਵਿਧਾਇਕ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸੰਬੋਧਨ ਹੁੰਦਿਆਂ ਕਿਹਾ ਜਾ ਰਿਹਾ ਹੈ ਕਿ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਅਤੇ ਨਸ਼ੇ ਦਾ ਕਾਰੋਬਾਰ ਖਤਮ ਨਹੀਂ ਹੋਇਆ ਜਿਸ ਦਾ ਹੁੰਗਾਰਾ ਲੋਕਾਂ ਵੱਲੋਂ ਵੀ ਭਰਿਆ ਜਾ ਰਿਹਾ ਹੈ। ਵਿਧਾਇਕ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਪਹਿਲਾਂ ਨਾਲੋਂ ਵਧਿਆ ਹੈ। ਹੁਣ ਸਰਕਾਰੀ ਕੰਮ ਕਰਾਉਣ ਵਾਸਤੇ ਪਹਿਲਾਂ ਨਾਲੋਂ ਵੱਧ ਪੈਸੇ ਦੇਣੇ ਪੈ ਰਹੇ ਹਨ। ਉਨ੍ਹਾਂ ਇਸ ਸਬੰਧੀ ਆਪਣੇ ਕਾਰੋਬਾਰੀ ਮਿੱਤਰ ਦਾ ਹਵਾਲਾ ਵੀ ਦਿੱਤਾ।

Advertisement

ਮੁੱਖ ਮੰਤਰੀ ਵੱਲੋਂ ਵਿਧਾਇਕ ਨੂੰ ਫੋਨ ਕਰ ਕੇ ਸ਼ਾਂਤ ਕਰਨ ਦੀ ਕੋਸ਼ਿਸ਼

ਵੀਡੀਓ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਬੰਧਤ ਵਿਧਾਇਕ ਨੂੰ ਅੱਜ ਫੋਨ ਕਰ ਕੇ ਸ਼ਾਂਤ ਕਰਨ ਦਾ ਯਤਨ ਕੀਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਮੀਟਿੰਗ ਕਰ ਕੇ ਅਜਿਹੀਆਂ ਖਾਮੀਆਂ ਨੂੰ ਵਿਚਾਰ ਕੇ ਦੂਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ‘ਆਪ’ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਕਈ ਵਾਰ ਪ੍ਰਸ਼ਨ ਚਿੰਨ੍ਹ ਲਾਇਆ ਜਾ ਚੁੱਕਾ ਹੈ।

Advertisement
Advertisement
Advertisement