ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਨੂੰ ਜ਼ਖ਼ਮੀ ਕਰਨ ਵਾਲਾ ਬਾਂਦਰ ਫੜਿਆ

10:11 AM Sep 13, 2024 IST

ਪੱਤਰ ਪ੍ਰੇਰਕ
ਰੂਪਨਗਰ, 12 ਸਤੰਬਰ
ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਰੂਪਨਗਰ ਦੀ ਟੀਮ ਵੱਲੋਂ ਸ਼ਹਿਰ ਦੇ ਦਰਜਨਾਂ ਲੋਕਾਂ ਨੂੰ ਜ਼ਖਮੀ ਕਰਨ ਵਾਲੇ ਬਾਂਦਰ ਨੂੰ ਮੁਸ਼ੱਕਤ ਉਪਰੰਤ ਕਾਬੂ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐੱਫਓ ਕੁਲਰਾਜ ਸਿੰਘ ਨੇ ਦੱਸਿਆ ਕਿ ਸ਼ਹਿਰ ਅੰਦਰ ਇੱਕ ਬਾਂਦਰ ਵੱਲੋਂ ਲੋਕਾਂ ’ਤੇ ਹਮਲਾ ਕਰ ਕੇ ਜ਼ਖ਼ਮੀ ਕੀਤਾ ਜਾ ਰਿਹਾ ਸੀ। ਪਿਛਲੇ ਦਿਨੀਂ ਵੀ ਛੋਟੀ ਬੱਚੀ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ, ਜਿਸ ਉਪਰੰਤ ਵਿਭਾਗ ਵੱਲੋਂ ਸਪੈਸ਼ਲ ਟੀਮ ਦਾ ਗਠਨ ਕਰ ਕੇ ਬਾਂਦਰ ਨੂੰ ਫੜਨ ਦਾ ਯਤਨ ਕੀਤਾ ਜਾ ਰਿਹਾ ਸੀ। ਇਸ ਲਈ ਪਿੰਜਰਾ ਵੀ ਲਗਾਇਆ ਗਿਆ ਸੀ, ਪਰ ਇਹ ਬਾਂਦਰ ਜੰਗਲ ਵੱਲ ਭੱਜ ਜਾਣ ਕਰ ਕੇ ਕਾਬੂ ਨਹੀਂ ਸੀ ਆ ਰਿਹਾ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਸ਼ਾਮ ਬਲਾਕ ਅਫ਼ਸਰ ਸੁਖਬੀਰ ਸਿੰਘ, ਰੇਂਜ ਅਫ਼ਸਰ ਨਰਿੰਦਰਪਾਲ ਸਿੰਘ ਅਤੇ ਫਾਰੈਸਟ ਗਾਰਡ ਜਸਬੀਰ ਸਿੰਘ, ਜਸਪ੍ਰੀਤ ਸਿੰਘ ਗੁਰਮੁਖ ਸਿੰਘ ’ਤੇ ਆਧਾਰਤ ਟੀਮ ਨੇ ਬਾਂਦਰ ਨੂੰ ਕਾਬੂ ਕਰ ਲਿਆ ਹੈ।

Advertisement

Advertisement