ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਭ ਤੋਂ ਮਹਿੰਗਾ ਲਾਡੋਵਾਲ ਟੌਲ ਪਲਾਜ਼ਾ ਅੱਜ ਤੋਂ ਹੋਵੇਗਾ ਮੁਫ਼ਤ

08:50 AM Jun 16, 2024 IST

ਗਗਨਦੀਪ ਅਰੋੜਾ/ਗੁਰਿੰਦਰ ਸਿੰਘ
ਲੁਧਿਆਣਾ, 15 ਜੂਨ
ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੌਲ ਪਲਾਜ਼ਾ ’ਤੇ ਵਧ ਰਹੀਆਂ ਦਰਾਂ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ 16 ਜੂਨ ਨੂੰ ਇਸ ਨੂੰ ਮੁਫ਼ਤ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਸਵੇਰੇ 10 ਵਜੇ ਲਾਡੋਵਾਲ ਟੌਲ ਪਲਾਜ਼ਾ ’ਤੇ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ ਤੇ ਲਗਪਗ ਇੱਕ ਘੰਟੇ ਬਾਅਦ ਜਥੇਬੰਦੀਆਂ ਵੱਲੋਂ ਬੂਮ ਬੈਰੀਅਰ ਬੰਦ ਕਰਵਾ ਕੇ ਗੱਡੀਆਂ ਬਿਨਾਂ ਟੌਲ ਉੱਥੋਂ ਲੰਘਾਈਆਂ ਜਾਣਗੀਆਂ। ਉੱਧਰ, ਟੌਲ ਪਲਾਜ਼ਾ ਪ੍ਰਸ਼ਾਸਨ ਨੇ ਇਸ ਸਬੰਧੀ ਤਿਆਰੀ ਕੀਤੀ ਹੋਈ ਹੈ ਅਤੇ ਇਸ ਦੇ ਨਾਲ-ਨਾਲ ਪੁਲੀਸ ਵੀ ਮੁਸਤੈਦ ਹੈ ਕਿ ਕੋਈ ਵੀ ਵਿਅਕਤੀ ਹੰਗਾਮਾ ਨਾ ਕਰ ਸਕੇ ਅਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾਵੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਸਿਰਫ਼ ਲਾਡੋਵਾਲ ਟੌਲ ਪਲਾਜ਼ਾ ਹੀ ਸਾਲ ’ਚ ਤਿੰਨ ਵਾਰ ਦਰਾਂ ਵਧਾ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਇਹ ਟੌਲ ਸ਼ੁਰੂ ਹੋਇਆ ਸੀ ਤਾਂ ਇਸ ਦੀ ਆਉਣ-ਜਾਣ ਦੀ ਦਰ ਸਿਰਫ਼ 150 ਰੁਪਏ ਸੀ, ਪਰ ਕੁਝ ਸਾਲਾਂ ’ਚ ਇਹ ਸੂਬੇ ਦਾ ਸਭ ਤੋਂ ਮਹਿੰਗਾ ਟੌਲ ਪਲਾਜ਼ਾ ਬਣ ਗਿਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਇਸ ਲੜਾਈ ’ਚ ਉਨ੍ਹਾਂ ਦਾ ਸਾਥ ਦੇਣ।

Advertisement

Advertisement