ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਂ ਨੇ ਪੁੱਤਰ ’ਤੇ ਲਾਏ ਜ਼ਮੀਨ ਹਥਿਆਉਣ ਦੇ ਦੋਸ਼

08:53 AM Jul 21, 2024 IST

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 20 ਜੁਲਾਈ
ਇੱਥੇ ਵਿਧਵਾ ਨੇ ਆਪਣੇ ਪੁੱਤਰ ’ਤੇ ਹੀ ਹਥਿਆਰ ਦਿਖਾ ਕੇ ਜ਼ਮੀਨ ਦਾ ਕਬਜ਼ਾ ਕਰਨ ਦੇ ਦੋਸ਼ ਲਾਏ ਹਨ। ਇੱਥੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਬੰਡਾਲਾ ਦੇ ਰਹਿਣ ਵਾਲੇ ਸਵਰਗੀ ਸ਼ਿੰਗਾਰਾ ਸਿੰਘ ਦੀ ਪਤਨੀ ਗੁਰਬਖਸ਼ ਕੌਰ ਨੇ ਦੱਸਿਆ ਕਿ ਉਸ ਦੀ ਪਿੰਡ ਬੰਡਾਲਾ ਵਿੱਚ ਜ਼ਮੀਨ ਹੈ। ਜੋ ਉਸ ਨੇ ਆਪਣੇ ਹੀ ਪਿੰਡ ਦੇ ਸ਼ਮਸ਼ੇਰ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ ਠੇਕੇ ’ਤੇ ਦਿੱਤੀ ਹੋਈ ਹੈ। ਉਸ ਨੇ ਹੁਣ ਜ਼ਮੀਨ ਵਿੱਚ ਝੋਨਾ ਬੀਜਿਆ ਹੋਇਆ ਹੈ। ਔਰਤ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦਾ ਪੁੱਤਰ ਅਮਨਦੀਪ ਸਿੰਘ 5 ਵਿਅਕਤੀਆਂ ਨਾਲ ਕਾਰ ਸਵਾਰ ਹੋ ਕੇ ਹਥਿਆਰਾਂ ਸਣੇ ਜ਼ਮੀਨ ਉੱਤੇ ਗੈਰ ਕਾਨੂੰਨੀ ਕਬਜ਼ਾ ਕਰਨ ਦੇ ਇਰਾਦੇ ਨਾਲ ਆਇਆ। ਉਸ ਦੇ ਪੁੱਤਰ ਨੇ ਹੱਥ ਵਿੱਚ ਪਿਸਤੌਲ ਲੈ ਕੇ ਸ਼ਮਸ਼ੇਰ ਸਿੰਘ, ਪਰਗਟ ਸਿੰਘ ਅਤੇ ਮਨੋਜ ਕੁਮਾਰ ਨੂੰ ਜ਼ਮੀਨ ਵਿੱਚੋਂ ਬਾਹਰ ਹੋ ਜਾਣ ਲਈ ਕਿਹਾ। ਪੀੜਤਾ ਨੇ ਦੱਸਿਆ ਇੱਕ ਸਾਲ ਪਹਿਲਾਂ ਉਸ ਦੇ ਪੁੱਤਰ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਹ ਹਾਲੇ ਤੱਕ ਫਰਾਰ ਚੱਲ ਰਿਹਾ ਹੈ। ਇਸ ਤੋਂ ਇਲਾਵਾ, ਇਸ ਜ਼ਮੀਨ ਨੂੰ ਵੇਚਣ ਦਾ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਬਜ਼ੁਰਗ ਔਰਤ ਨੇ ਆਪਣੀ ਜਾਨ ਅਤੇ ਜਾਇਦਾਦ ਦੀ ਸੁਰੱਖਿਆ ਦੀ ਮੰਗ ਕੀਤੀ ਹੈ।
ਐਸਐਚਓ ਜੰਡਿਆਲਾ ਗੁਰੂ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਚੌਕੀ ਇੰਚਾਰਜ ਬੰਡਾਲਾ ਨੂੰ ਔਰਤ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement