ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੌੜੇ ਬੱਚਿਆਂ ਦੀ ਮਾਂ ਨੇ ਕੀਤੀ ਖ਼ੁਦਕੁਸ਼ੀ

05:44 AM Nov 19, 2024 IST

ਪੱਤਰ ਪ੍ਰੇਰਕ
ਪਠਾਨਕੋਟ, 18 ਨਵੰਬਰ
ਇੱਥੋਂ ਦੀ ਇੰਦਰਾ ਕਲੋਨੀ ਵਿੱਚ ਲੰਘੀ ਰਾਤ ਜੌੜੇ ਬੱਚਿਆਂ ਦੀ ਮਾਂ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਛ ਰੁਚਿਕਾ (38) ਵਜੋਂ ਹੋਈ ਹੈ। ਲੜਕੀ ਦੇ ਪਰਿਵਾਰ ਨੇ ਰੁਚਿਕਾ ਦੇ ਸਹੁਰੇ ਪਰਿਵਾਰ ’ਤੇ ਆਤਮਹੱਤਿਆ ਲਈ ਮਜਬੂਰ ਕਰਨ ਦਾ ਦੋਸ਼ ਲਾਇਆ ਹੈ। ਪੁਲੀਸ ਨੇ ਬਿਆਨਾਂ ਅਨੁਸਾਰ ਸਹੁਰੇ ਪਰਿਵਾਰ ਖਿਲਾਫ ਮਾਮਲਾ ਦਰਜ ਕਰਕੇ ਪੋਸਟਮਾਰਟਮ ਕਰਵਾ ਕੇ ਲਾਸ਼ ਪੇਕੇ ਪਰਿਵਾਰ ਨੂੰ ਦੇ ਦਿੱਤੀ। ਗੁਰਦਾਸਪੁਰ ਦੀ ਰਹਿਣ ਵਾਲੀ ਰੁਚਿਕਾ ਮਹਾਜਨ ਦਾ ਚਾਰ ਸਾਲ ਪਹਿਲਾਂ ਸਥਾਨਕ ਨੌਜਵਾਨ ਨਿਤਿਨ ਮਹਾਜਨ ਨਾਲ ਵਿਆਹ ਹੋਇਆ ਸੀ ਅਤੇ ਦੋ ਸਾਲ ਮਗਰੋਂ ਉਨ੍ਹ ਦੇ ਘਰ ਜੌੜੇ ਬੱਚਿਆਂ ਨੇ ਜਨਮ ਲਿਆ ਸੀ। ਰੁਚਿਕਾ ਦੇ ਭਰਾ ਅਮਿਤ ਮਹਾਜਨ ਅਤੇ ਮਾਂ ਕਾਂਤਾ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਨੂੰ ਰੁਚਿਕਾ ਦੀ ਸੱਸ ਨੇ ਫੋਨ ’ਤੇ ਦੱਸਿਆ ਸੀ ਕਿ ਫਾਹਾ ਲੈਣ ਕਾਰਨ ਰੁਚਿਕਾ ਦੀ ਮੌਤ ਹੋ ਗਈ ਹੈ। ਅਮਿਤ ਮਹਾਜਨ ਨੇ ਦੋਸ਼ ਲਗਾਇਆ ਕਿ ਸਹੁਰਾ ਪਰਿਵਾਰ ਨੇ ਉਸ ਦੀ ਭੈਣ ਨੂੰ ਆਤਮਹੱਤਿਆ ਕਰਨ ਲਈ ਮਜਬੂਰ ਕੀਤਾ ਹੈ ਕਿਉਂਕਿ ਇਹ ਤਿੰਨੇ ਉਸ ਦੀ ਭੈਣ ਨੂੰ ਅਕਸਰ ਹੀ ਤੰਗ-ਪ੍ਰੇਸ਼ਾਨ ਕਰਦੇ ਰਹਿੰਦੇ ਸੀ।
ਥਾਣਾ ਮੁਖੀ ਦਵਿੰਦਰ ਕਾਸ਼ਨੀ ਅਤੇ ਜਾਂਚ ਅਧਿਕਾਰੀ ਨਰੇਸ਼ ਕੁਮਾਰ ਏਐੱਸਆਈ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਸੱਸ ਸੁਮਨ ਮਹਾਜਨ, ਜੇਠ ਨਵੀਨ ਮਹਾਜਨ ਅਤੇ ਜੇਠਾਣੀ ਮਹਿਕ ਮਹਾਜਨ ਖ਼ਿਲਾਫ਼ ਬੀਐਨਐਸ ਦੀ ਧਾਰਾ 108, 3 (5) ਤਹਿਤ ਮਾਮਲਾ ਦਰਜ ਕਰਕੇ ਪੋਸਟਮਾਰਟਮ ਕਰਵਾਉਣ ਬਾਅਦ ਲਾਸ਼ ਪੇਕੇ ਪਰਿਵਾਰ ਨੂੰ ਦੇ ਦਿੱਤੀ ਹੈ। ਡੀਐੱਸਪੀ ਸਿਟੀ ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਤਿੰਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisement

Advertisement