For the best experience, open
https://m.punjabitribuneonline.com
on your mobile browser.
Advertisement

ਮੋਟਰਸਾਈਕਲ ਨੂੰ ਅੱਗ ਲੱਗੀ

08:41 AM Jun 12, 2024 IST
ਮੋਟਰਸਾਈਕਲ ਨੂੰ ਅੱਗ ਲੱਗੀ
Advertisement

ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 11 ਜੂਨ
ਸ੍ਰੀ ਕੀਰਤਪੁਰ ਸਾਹਿਬ-ਰੂਪਨਗਰ ਕੌਮੀ ਮਾਰਗ ਨਾਲ ਬਣੇ ਸਰਵਿਸ ਰੋਡ ਉੱਪਰ ਭਰਤਗੜ੍ਹ ਵਿੱਚ ਅੱਜ ਚਲਦੇ ਮੋਟਰਸਾਈਕਲ ਨੂੰ ਅੱਗ ਲੱਗ ਗਈ। ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦਾ ਨੁਕਸਾਨ ਤੋਂ ਬਚਾਅ ਹੋ ਗਿਆ। ਅੱਗ ਲੱਗਣ ਕਾਰਨ ਮੋਟਰਸਾਈਕਲ 40 ਫ਼ੀਸਦੀ ਤੋਂ ਵੱਧ ਸੜ ਗਿਆ। ਮੋਟਰਸਾਈਕਲ ਚਾਲਕ ਨੌਜਵਾਨ ਰਾਹੁਲ ਵਾਸੀ ਪਿੰਡ ਚੰਬਾ ਹਿਮਾਚਲ ਪ੍ਰਦੇਸ਼ ਆਪਣੇ ਸਾਥੀ ਦੇ ਨਾਲ ਨਾਲਾਗੜ੍ਹ ਵੱਲ ਜਾ ਰਿਹਾ ਸੀ। ਇਸ ਦੌਰਾਨ ਕਸਬਾ ਭਰਤਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਨੇੜੇ ਮੋਟਰਸਾਈਕਲ ਦੀ ਹੈੱਡਲਾਈਟ ਕੋਲ ਅਚਾਨਕ ਅੱਗ ਲੱਗ ਗਈ। ਉਨ੍ਹਾਂ ਨੇ ਆਪਣਾ ਮੋਟਰਸਾਈਕਲ ਸੜਕ ਕਿਨਾਰੇ ਰੋਕ ਲਿਆ ਤੇ ਇਕੱਠੇ ਹੋਏ ਲੋਕਾਂ ਪਾਣੀ ਤੇ ਮਿੱਟੀ ਨਾਲ ਅੱਗ ’ਤੇ ਕਾਬੂ ਪਾਇਆ। ਸੂਚਨਾ ਮਿਲਣ ’ਤੇ ਪੁਲੀਸ ਚੌਕੀ ਭਰਤਗੜ ਦੇ ਮੁੱਖ ਮੁਨਸ਼ੀ ਹਰਵਿੰਦਰ ਸਿੰਘ ਤੇ ਪੁਲੀਸ ਮੁਲਾਜ਼ਮ ਪੁੱਜ ਗਏ ਸਨ।

Advertisement

Advertisement
Advertisement
Author Image

sukhwinder singh

View all posts

Advertisement