For the best experience, open
https://m.punjabitribuneonline.com
on your mobile browser.
Advertisement

ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ

10:21 AM Jul 13, 2024 IST
ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ
Advertisement

ਪੱਤਰ ਪ੍ਰੇਰਕ
ਮਾਨਸਾ, 12 ਜੁਲਾਈ
ਪਿੰਡ ਤਾਮਕੋਟ ਦੇ ਬੱਸ ਅੱਡੇ ਨਜ਼ਦੀਕ ਮੋਟਰਸਾਈਕਲ ਤੇ ਗੱਡੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਮਾਮਲੇ ’ਚ ਗੱਡੀ ਚਾਲਕ ਖ਼ਿਲਾਫ਼ ਥਾਣਾ ਸਦਰ ਮਾਨਸਾ ਦੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
ਜਾਂਚ ਅਧਿਕਾਰੀ ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਦੈਲਾ ਦਰਸ਼ਨ ਕੌਰ ਪਤਨੀ ਰਜਿੰਦਰ ਸਿੰਘ ਵਾਸੀ ਵਾਰਡ ਨੰ. 6 ਮਾਨਸਾ ਅਨੁਸਾਰ ਉਸਦਾ ਲੜਕਾ ਗੁਰਪ੍ਰੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਸਮੇਤ ਹਰਵਿੰਦਰ ਕੁਮਾਰ ਨਾਲ ਮਾਨਸਾ ਤੋਂ ਬਰਨਾਲਾ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਤਾਮਕੋਟ ਦੇ ਬੱਸ ਅੱਡੇ ਕੋਲ ਪਹੁੰਚੇ ਤਾਂ ਅੱਗੇ ਜਾਂਦੀ ਇੱਕ ਕਾਰ ਦੇ ਡਰਾਇਵਰ ਨੇ ਬਿਨਾਂ ਇੰਡੀਕੇਟਰ ਦੇ ਗੱਡੀ ਇਕਦਮ ਖਿਆਲਾ ਕਲਾਂ ਵਾਲੀ ਸੜਕ ਵੱਲ ਕੱਟ ਦਿੱਤੀ, ਜਿਸ ਕਰਕੇ ਉਸਦੇ ਲੜਕੇ ਦਾ ਮੋਟਰਸਾਈਕਲ ਉਕਤ ਗੱਡੀ ਵਿੱਚ ਵੱਜਿਆ ਅਤੇ ਉਸਦੇ ਲੜਕੇ ਗੁਰਪ੍ਰੀਤ ਸਿੰਘ ਦੇ ਸਿਰ ’ਚ ਸੱਟਾਂ ਲੱਗੀਆਂ ਅਤੇ ਏਮਸ ਹਸਪਤਾਲ ਬਠਿੰਡਾ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

Advertisement

Advertisement
Advertisement
Author Image

joginder kumar

View all posts

Advertisement