ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਟਰਸਾਈਕਲ ਸਵਾਰ ਨੇ ਔਰਤ ਦਾ ਪਰਸ ਝਪਟਿਆ

06:43 AM Aug 04, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਗਸਤ
ਚੰਡੀਗੜ੍ਹ ਦੇ ਥਾਣਾ ਸੈਕਟਰ-36 ਅਧੀਨ ਪੈਂਦੇ ਸਾਊਥ ਐਂਡ ਚੌਕ ’ਚੋਂ ਮੋਟਰਸਾਈਕਲ ਸਵਾਲ ਨੌਜਵਾਨ ਇਕ ਔਰਤ ਦਾ ਪਰਸ ਝਪਟ ਕੇ ਫਰਾਰ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-36 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਮੁਹਾਲੀ ਦੀ ਰਹਿਣ ਵਾਲੀ ਔਰਤ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਸਾਊਥ ਐਂਡ ਚੌਕ ਵਿੱਚੋਂ ਗੁਜ਼ਰ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਉਸ ਦਾ ਪਰਸ ਝਪਟ ਕੇ ਫਰਾਰ ਹੋ ਗਿਆ ਹੈ। ਪਰਸ ਵਿੱਚ ਦੋ ਮੋਬਾਈਲ ਫੋਨ, 5200 ਰੁਪਏ ਨਕਦ ਤੇ ਜ਼ਰੂਰੀ ਦਸਤਾਵੇਜ਼ ਸਨ। ਥਾਣਾ ਸੈਕਟਰ-36 ਦੀ ਪੁਲੀਸ ਵੱਲੋਂ ਉਕਤ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement