ਕੁੱਟਮਾਰ ਕਰ ਕੇ ਮੋਟਰਸਾਈਕਲ ਖੋਹਿਆ, ਕੇਸ ਦਰਜ
07:58 AM Oct 02, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਅਕਤੂਬਰ
ਇੱਥੇ ਥਾਣਾ ਪੀਏਯੂ ਦੇ ਇਲਾਕੇ ਵਿੱਚ ਤਿੰਨ ਅਣਪਛਾਤੇ ਵਿਅਕਤੀ ਦੋ ਵਿਅਕਤੀਆਂ ਦੀ ਕੁੱਟਮਾਰ ਕਰ ਕੇ ਉਨ੍ਹਾਂ ਪਾਸੋਂ ਮੋਟਰਸਾਈਕਲ ਖੋਹਕੇ ਫ਼ਰਾਰ ਹੋ ਗਏ ਹਨ। ਇਸ ਸਬੰਧੀ ਗੁਰੂ ਨਾਨਕ ਰੋਡ ਜਲੰਧਰ ਕੈਂਟ ਵਾਸੀ ਵਰਦਾਨ ਕੋਹਲੀ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਆਪਣੀ ਦੋਸਤ ਨਾਲ ਘੁੰਮ ਰਿਹਾ ਸੀ। ਇਸ ਦੌਰਾਨ ਜਦੋਂ ਉਹ ਲਾਡੋਵਾਲ ਹਾਈਵੇਅ ਤੋਂ ਝੱਮਟ ਪੁਲ ਕਰਾਸ ਕਰ ਕੇ ਫੁੱਟਪਾਥ ਨੇੜੇ ਬੈਠ ਕੇ ਗੱਲਾਂ ਕਰ ਰਹੇ ਸਨ ਤਾਂ ਤਿੰਨ ਅਣਪਛਾਤੇ ਲੜਕੇ ਮੋਟਰਸਾਈਕਲ ’ਤੇ ਆਏ, ਜਿਨ੍ਹਾਂ ਉਸਦੀ ਕੁੱਟਮਾਰ ਕਰਕੇ ਉਸ ਪਾਸੋਂ ਮੋਟਰਸਾਈਕਲ ਖੋਹ ਲਿਆ ਅਤੇ ਫ਼ਰਾਰ ਹੋ ਗਏ। ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement