ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਿਲਮ ‘ਐਨੀਮਲ’ ਨੇ ਲੋਕਾਂ ਦਾ ਦਿਲ ਜਿੱਤਿਆ: ਰਣਬੀਰ ਕਪੂਰ

07:37 AM Jan 08, 2024 IST

ਮੁੰਬਈ: ਬੌਲੀਵੁੱਡ ਅਦਾਕਾਰ ਰਣਬੀਰ ਕਪੂਰ, ਰਸ਼ਮਿਕਾ ਮੰਦਾਨਾ ਤੇ ਬੌਬੀ ਦਿਓਲ ਦੀ ਫਿਲਮ ‘ਐਨੀਮਲ’ ਬਲਾਕਬਸਟਰ ਹਿੱਟ ਸਾਬਤ ਹੋਈ ਹੈ। ਇਸ ਫਿਲਮ ਦੀ ਸਫਲਤਾ ਦਾ ਜਸ਼ਨ ਮਨਾਉਣ ਲਈ ਸ਼ਨਿਚਰਵਾਰ ਰਾਤ ਪਾਰਟੀ ਰੱਖੀ ਗਈ ਜਿਸ ਵਿਚ ਫਿਲਮ ਦੀ ਸਟਾਰਕਾਸਟ ਤੋਂ ਇਲਾਵਾ ਸਿਨੇ ਜਗਤ ਦੀਆਂ ਮਹਾਨ ਹਸਤੀਆਂ ਪੁੱਜੀਆਂ। ਰਣਬੀਰ ਨੇ ਕਿਹਾ ਕਿ ਕੁਝ ਲੋਕਾਂ ਨੇ ਇਸ ਫਿਲਮ ’ਤੇ ਇਤਰਾਜ਼ ਜਤਾਇਆ ਸੀ ਪਰ ਬਾਕਸ ਆਫਿਸ ’ਤੇ ਦਰਸ਼ਕਾਂ ਦੇ ਹੁੰਗਾਰੇ ਤੇ ਪਿਆਰ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਫਿਲਮ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਦੱਸਣਾ ਬਣਦਾ ਹੈ ਕਿ ਲੋਕਾਂ ਦੇ ਇਕ ਵਰਗ ਨੇ ਇਸ ਫਿਲਮ ਦਾ ਇਹ ਕਹਿ ਕੇ ਵਿਰੋਧ ਕੀਤਾ ਸੀ ਕਿ ਇਹ ਔਰਤ ਵਿਰੋਧੀ ਤੇ ਮਰਦ ਪ੍ਰਧਾਨ ਸਮਾਜ ਨੂੰ ਹੁਲਾਰਾ ਦੇਣ ਵਾਲੀ ਫਿਲਮ ਹੈ। ਇਸ ਦੇ ਬਾਵਜੂਦ ਇਸ ਫਿਲਮ ਨੇ ਹੁਣ ਤਕ 900 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਇਸ ਫਿਲਮ ਦਾ ਨਿਰਦੇਸ਼ਨ ਸੰਦੀਪ ਰੈੱਡੀ ਵਾਂਗਾ ਨੇ ਕੀਤਾ ਹੈ ਤੇ ਇਹ ਫਿਲਮ ਪਹਿਲੀ ਦਸੰਬਰ ਨੂੰ ਰਿਲੀਜ਼ ਹੋਈ ਸੀ। ਫਿਲਮ ਦੀ ਕਾਮਯਾਬੀ ਦੀ ਪਾਰਟੀ ’ਚ ਰਣਬੀਰ ਕਪੂਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਫਿਲਮ ਵਿਚ ਬੌਬੀ ਦਿਓਲ ਵੱਲੋਂ ਨਿਭਾਏ ਖਲਨਾਇਕ ਦੇ ਕਿਰਦਾਰ ਦੀ ਦਰਸ਼ਕਾਂ ਤੇ ਸੋਸ਼ਲ ਮੀਡੀਆ ’ਤੇ ਰੱਜ ਕੇ ਪ੍ਰਸੰਸਾ ਹੋ ਰਹੀ ਹੈ। -ਪੀਟੀਆਈ

Advertisement

Advertisement