ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੱਲਦੀ ਕਾਰ ਨੂੰ ਅੱਗ ਲੱਗੀ, ਵਿਅਕਤੀ ਦੀ ਮੌਤ

09:15 AM Jun 17, 2024 IST

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਰਨਾਲਾ/ਤਪਾ ਮੰਡੀ/ ਹੰਡਿਆਇਆ, 16 ਜੂਨ
ਬਰਨਾਲਾ-ਮੋਗਾ ਹਾਈਵੇਅ ਦੀ ਸਰਵਿਸ ਰੋਡ ’ਤੇ ਇੱਕ ਆਲਟੋ ਕਾਰ ਨੂੰ ਅੱਗ ਲੱਗਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੇ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦੀ ਟੀਮ ਨੇ ਜਦੋਂ ਅੱਗ ’ਤੇ ਕਾਬੂ ਪਾਇਆ, ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਥਾਣਾ ਸਿਟੀ ਇੰਚਾਰਜ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਬਠਿੰਡਾ ਹਾਈਵੇਅ ਤੋਂ ਮੋਗਾ ਰੋਡ ’ਤੇ ਜਾ ਰਹੀ ਇੱਕ ਆਲਟੋ ਕਾਰ ਨੂੰ ਅੱਗ ਲੱਗ ਗਈ ਹੈ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਅਤੇ ਕਾਰ ਚਾਲਕ ਦੀ ਕਾਰ ਵਿੱਚ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਚਰਨ ਸਿੰਘ ਵਾਸੀ ਪਿੰਡ ਦਰਾਜ (ਤਪਾ) ਵਜੋਂ ਹੋਈ ਹੈ। ਆਲਟੋ ਕਾਰ ਦਾ ਨੰਬਰ ਪੀਬੀ19 ਐੱਫ 1820 ਹੈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ ਅਤੇ ਬਰਨਾਲਾ ਕਿਸੇ ਕੰਮ ਲਈ ਜਾ ਰਿਹਾ ਸੀ।

Advertisement

Advertisement