ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਸਦ ਮੈਂਬਰ ਨੇ ਤੀਰਥ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

08:11 AM Jul 05, 2024 IST
ਚੀਕਾ ’ਚ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਲੋਕ ਸਭਾ ਮੈਂਬਰ ਨਵੀਨ ਜਿੰਦਲ।

ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 4 ਜੁਲਾਈ
ਕੁਰੂਕਸ਼ੇਤਰ ਤੋਂ ਲੋਕ ਸਭਾ ਮੈਂਬਰ ਨਵੀਨ ਜਿੰਦਲ ਨੇ ਕਿਹਾ ਕਿ ਹਲਕੇ ਦੇ ਅਧੀਨ ਆਉਣ ਵਾਲੇ ਹਰ ਇੱਕ ਪਿੰਡ ਵਿੱਚ ਵਿਕਾਸ ਕਰਵਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ। ਇਸ ਦੇ ਲਈ ਉਹ ਪਿੰਡ-ਪਿੰਡ ਜਾਣਗੇ, ਜਿੱਥੇ ਲੋਕਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਿੰਡ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਾਣਗੀਆਂ। ਸੰਸਦ ਮੈਂਬਰ ਗੂਹਲਾ ਚੀਕਾ ਦੀ ਅਗਰਵਾਲ ਧਰਮਸ਼ਾਲਾ ਵਿੱਚ ਕਰਵਾਏ ਧੰਨਵਾਦ ਸਮਾਗਮ ਵਿੱਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਚੁਣਿਆ ਜਾਂਦਾ ਹੈ ਤਾਂ ਉਹ ਹਰ ਵਰਗ ਲਈ ਸਮਾਨ ਰੂਪ ਤੋਂ ਕੰਮ ਕਰਨ ਲਈ ਵਚਨਬੱਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਵੀ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਸ੍ਰੀ ਜਿੰਦਲ ਨੇ ਕਿਹਾ ਕਿ ਪਿਛਲੀ ਕਤਾਰ ਵਿੱਚ ਖੜ੍ਹੇ ਵਿਅਕਤੀ ਵੀ ਉਨ੍ਹਾਂ ਦੇ ਲਈ ਮੰਚ ਉੱਤੇ ਬੈਠੇ ਵਿਅਕਤੀ ਦੇ ਸਮਾਨ ਹਨ।
ਨਵੀਨ ਜਿੰਦਲ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅਗਵਾਈ ਵਿੱਚ ਉਹ ਸਭ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰ ਸਕਦੇ ਹਨ। ਇਸ ਦੇ ਨਾਲ-ਨਾਲ ਹਰ ਇੱਕ ਵਰਗ ਦੀ ਕਮਾਈ ਵਿੱਚ ਵਾਧਾ ਕਰਨ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਉੱਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਦੀ ਮਦਦ ਨਾਲ ਕੰਮ ਕੀਤੇ ਜਾਣਗੇ। ਸਮਾਗਮ ਵਿੱਚ ਵੱਖ-ਵੱਖ ਵਰਗ ਦੇ ਲੋਕਾਂ ਨੇ ਸੰਸਦ ਮੈਂਬਰ ਨਵੀਨ ਜਿੰਦਲ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕੈਥਲ ਦੇ ਮਿਨੀ ਸਕੱਤਰੇਤ ਵਿੱਚ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਹਰ ਵਰਗ ਲਈ ਕਈ ਕਲਿਆਣਕਾਰੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਸ ਕੜੀ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜ਼ਰੂਰਤਮੰਦ ਬਜ਼ੁਰਗਾਂ ਨੂੰ ਤੀਰਥਾਂ ਦੀ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ।

Advertisement

Advertisement
Advertisement