ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਨਿਗਮ ਨੇ ਡੇਂਗੂ ਤੇ ਪੇਚਸ਼ ਤੋਂ ਬਚਾਅ ਲਈ ਮੁਹਿੰਮ ਵਿੱਢੀ

07:38 AM Jul 29, 2024 IST
ਪਿੰਡ ਬਡੂੰਗਰ ਵਿੱਚ ਨੁੱਕੜ ਨਾਟਕ ਖੇਡਦੇ ਹੋਏ ਕਲਾਕਾਰ। -ਫ਼ੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 28 ਜੁਲਾਈ
ਨਗਰ ਨਿਗਮ ਪਟਿਆਲਾ ਵੱਲੋਂ ਨਿਗਮ ਕਮਿਸ਼ਨਰ ਅਦਿੱਤਿਆ ਡੇਚਰਵਾਲ ਦੀ ਅਗਵਾਈ ਹੇਠ ਅੱਜ ਸ਼ਹਿਰ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਜਾਗਰੂਕਤਾ ਮੁਹਿੰਮ ਵਿੱਚ ਬਤੌਰ ਮੁੱਖ ਮਹਿਮਾਨ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੇ ਸ਼ਿਰਕਤ ਕੀਤੀ। ਬਤੌਰ ਵਿਸ਼ੇਸ਼ ਮਹਿਮਾਨ ਜਸਵੀਰ ਕੌਰ, ਹੈਲਥ ਅਫ਼ਸਰ ਜੇਪੀ ਸਿੰਘ, ਨਿਗਰਾਨ ਇੰਜਨੀਅਰ ਮੋਹਿਤ ਜਿੰਦਲ ਤੇ ਸੈਨੇਟਰੀ ਇੰਸਪੈਕਟਰ ਵੀ ਸ਼ਾਮਲ ਹੋਏ। ਮੁਹਿੰਮ ਬਾਰੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਸ਼ਹਿਰ ਨੂੰ ਬਰਸਾਤੀ ਮੌਸਮ ਵਿੱਚ ਬਿਮਾਰੀਆਂ ਦੇ ਕਹਿਰ ਤੋਂ ਬਚਾਉਣਾ ਹੈ। ਇਸ ਅਭਿਆਨ ਤਹਿਤ ਨਗਰ ਨਿਗਮ ਵੱਲੋਂ ਸ਼ਹਿਰ ਦੇ ਹੌਟਸਪੌਟ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਵੱਖ-ਵੱਖ ਟੀਮਾਂ ਨੂੰ ਉੱਥੇ ਭੇਜਿਆ ਗਿਆ ਹੈ, ਜਿੱਥੇ ਪਾਣੀ ਦੇ ਜਮ੍ਹਾਂ ਹੋਣ ਕਾਰਨ ਡੇਂਗੂ, ਪੇਚਸ਼, ਮਲੇਰੀਆ ਅਤੇ ਚਿਕੁਨ ਗੁਨੀਆ ਵਰਗੀਆਂ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਪਾਣੀ ਦੇ ਸੈਂਪਲ ਭਰੇ ਜਾਣਗੇ ਤੇ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਗਰ ਨਿਗਮ ਵੱਲੋਂ ਗੁਰਦੁਆਰਾ ਬਡੂੰਗਰ ਵਿਖੇ ਇੱਕ ਨੁੱਕੜ ਨਾਟਕ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਰੰਗਮੰਚ ਗਰੁੱਪ ਨੇ ਬਿਮਾਰੀਆਂ ਦੇ ਮੁੱਢਲੇ ਇਲਾਜ ਅਤੇ ਸਫ਼ਾਈ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।

Advertisement

Advertisement