ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਨਿਗਮ ਨੇ ਪੁਲੀਸ ਚੌਕੀ ਅਤੇ ਸੜਕ ਤੋਂ ਕਬਜ਼ੇ ਹਟਵਾਏ

10:46 AM Oct 22, 2024 IST
ਸੜਕ ’ਤੇ ਸੁੱਟੇ ਬਿਲਡਿੰਗ ਮਟੀਰੀਅਲ ਚੁਕਵਾਉਂਦੇ ਹੋਏ ਨਿਗਮ ਮੁਲਾਜ਼ਮ।

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 21 ਅਕਤੂਬਰ
ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਹੁਕਮਾਂ ’ਤੇ ਨਿਗਮ ਦੇ ਅਸਟੇਟ ਅਫ਼ਸਰ ਧਰਮਿੰਦਰ ਜੀਤ ਸਿੰਘ ਵੱਲੋਂ ਆਪਣੀ ਟੀਮ ਨਾਲ ਪੁਰਾਣੀ ਪੁਲੀਸ ਚੌਕੀ ਦੇ ਬਾਹਰ ਕੀਤੀ ਗਈ ਕੰਕਰੀਟ ਦੀ ਉਸਾਰੀ ਅਤੇ ਚੌਕੀ ਦੇ ਵਿਚਕਾਰ ਕੀਤੇ ਕਬਜ਼ਿਆਂ ਨੂੰ ਹਟਾਇਆ ਗਿਆ। ਅਸਟੇਟ ਅਫ਼ਸਰ ਅਨੁਸਾਰ ਅੰਮ੍ਰਿਤਸਰ ਵਿੱਚ ਪਿਛਲੇ ਲੰਮੇ ਸਮੇਂ ਤੋਂ ਪੁਲੀਸ ਵਲੋਂ ਵੱਡੀ ਗਿਣਤੀ ’ਚ ਪੁਲੀਸ ਚੌਕੀਆਂ ਨੂੰ ਖ਼ਤਮ ਕਰ ਦਿੱਤਾ ਗਿਆ ਸੀ। ਜਿਸ ਕਾਰਨ ਮਕਬੂਲ ਪੁਰਾ ਪੁਲੀਸ ਚੌਕੀ ਵੀ ਵਿਭਾਗ ਵੱਲੋਂ ਖਾਲੀ ਕਰ ਦਿੱਤੀ ਸੀ ਪ੍ਰੰਤੂ ਇਸ ਪੁਲੀਸ ਚੌਕੀ ’ਤੇ ਕਿਸੇ ਨੇ ਕਬਜ਼ਾ ਕਰਕੇ ਇਸ ਨੂੰ ਹੋਟਲ ਅਤੇ ਰੈਸਟੋਰੈਂਟ ਵਿੱਚ ਤਬਦੀਲ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੂੰ ਇਸ ਸਬੰਧੀ ਸ਼ਿਕਾਇਤ ਮਿਲੀ ਸੀ। ਇਸ ਲਈ ਅੱਜ ਕਾਰਵਾਈ ਕੀਤੀ ਗਈ ਹੈ।
ਇਸੇ ਤਰ੍ਹਾਂ ਨਿਗਮ ਕਮਿਸ਼ਨਰ ਦੇ ਹੁਕਮਾਂ ’ਤੇ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਨੇ ਮਕਬੂਲ ਪੁਰਾ ਰੋਡ ’ਤੇ ਸਥਿਤ ਬਿਲਡਿੰਗ ਮਟੀਰੀਅਲ ਵੇਚਣ ਵਾਲੇ ਦੋ ਦੁਕਾਨਦਾਰਾਂ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ, ਜੋ ਫੁੱਟਪਾਥ ਅਤੇ ਸੜਕ ’ਤੇ ਕਬਜ਼ਾ ਕਰਕੇ ਬਿਲਡਿੰਗ ਮਟੀਰੀਅਲ ਰੱਖ ਕੇ ਵੇਚ ਰਹੇ ਸਨ। ਧਰਮਿੰਦਰ ਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਕੁਝ ਸਾਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੇ ਲਿਖ ਕੇ ’ਤੇ ਦਿੱਤਾ ਹੈ ਕਿ ਉਹ ਆਉਂਦੇ ਦੋ ਦਿਨਾਂ ਵਿੱਚ ਖੁਦ ਹੀ ਕਬਜ਼ੇ ਹਟਾ ਲੈਣਗੇ। ਜਿਸ ’ਤੇ ਦੁਕਾਨਦਾਰਾਂ ਨੂੰ ਦੋ ਦਿਨ ਦਾ ਹੋਰ ਸਮਾਂ ਦਿੱਤਾ ਗਿਆ ਹੈ।ਇਸੇ ਦੌਰਾਨ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜਾਰੀ ਮੀਡੀਆ ਬਿਆਨ ’ਚ ਕਿਹਾ ਕਿ ਨਗਰ ਨਿਗਮ ਦੀ ਜ਼ਮੀਨ ’ਤੇ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਗਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Advertisement

Advertisement