For the best experience, open
https://m.punjabitribuneonline.com
on your mobile browser.
Advertisement

ਲੋਕਤੰਤਰ ਦੀ ਮਜ਼ਬੂਤੀ ਲਈ ਮਤਦਾਨ ਦੀ ਅਲਖ ਜਗਾ ਰਿਹੈ ਕੰਧ-ਚਿੱਤਰ

08:34 AM May 25, 2024 IST
ਲੋਕਤੰਤਰ ਦੀ ਮਜ਼ਬੂਤੀ ਲਈ ਮਤਦਾਨ ਦੀ ਅਲਖ ਜਗਾ ਰਿਹੈ ਕੰਧ ਚਿੱਤਰ
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਬਣਿਆ ਕੰਧ-ਚਿੱਤਰ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 24 ਮਈ
ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਵੱਧ ਤੋਂ ਵੱਧ ਮਤਦਾਨ ਲਈ ਆਕਰਸ਼ਿਤ ਕਰਨ ਲਈ ਚਿੱਤਰਾਂ ਦਾ ਵੱਡਾ ਯੋਗਦਾਨ ਮੰਨਿਆ ਜਾ ਰਿਹਾ ਹੈ। ਨਾਮਧਾਰੀ ਗੁਰਪ੍ਰੀਤ ਸਿੰਘ ਵੱਲੋਂ ਤਿਆਰ ਅਜਿਹਾ ਇੱਕ ਕੰਧ-ਚਿੱਤਰ ‘ਲੋਕਤੰਤਰ ਦੀ ਮਾਂ’ ਵਜੋਂ ਮਕਬੂਲ ਹੋ ਰਿਹਾ ਹੈ। ਇਹ ਕੰਧ-ਚਿੱਤਰ ਜਿੱਥੇ ਆਮ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ, ਉੱਥੇ ਇਹ ਸੈਲਫ਼ੀ ਪੁਆਇੰਟ ਵਜੋਂ ਮਸ਼ਹੂਰ ਹੁੰਦਾ ਜਾ ਰਿਹਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਵਰਗਾਂ ਖਾਸ ਕਰ ਕੇ ਨਵੀਂ ਪੀੜ੍ਹੀ ਨੂੰ ਵੱਧ ਤੋਂ ਵੱਧ ਮਤਦਾਨ ਲਈ ਜਾਗਰੂਕ ਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਖਰਚਾ ਅਬਜ਼ਰਵਰ ਮੀਤੂ ਅਗਰਵਾਲ ਨੇ ਕੰਧ-ਚਿੱਤਰ ਨੂੰ ਉਂਗਲੀ ਦੇ ਨਿਸ਼ਾਨ ਉੱਪਰ ਨੀਲੀ ਸਿਆਹੀ (ਵੋਟ ਮਾਰਕ) ਦਾ ਨਿਸ਼ਾਨ ਲਗਾਇਆ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਡੇਰਾਬੱਸੀ ਹਿਮਾਂਸ਼ੂ ਗੁਪਤਾ ਵੀ ਮੌਜੂਦ ਸਨ।
ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਲੋਕਤੰਤਰ ਦੀ ਮਾਂ ਨੂੰ ਦਰਸਾਉਂਦਾ ਇਹ ਕੰਧ-ਚਿੱਤਰ ਨੈਸ਼ਨਲ ਐਵਾਰਡੀ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਤਿਆਰ ਕੀਤਾ ਹੈ। ਚਿੱਤਰ ਵਿੱਚ ਨਵੇਂ ਪਾਰਲੀਮੈਂਟ ਭਵਨ ਅਤੇ ਪਹਿਲੇ ਪਾਰਲੀਮੈਂਟ ਭਵਨ ਦੇ ਸੁਮੇਲ ਨਾਲ ਔਰਤਾਂ ਦੇ ਅਣਗਿਣਤ ਹੱਥਾਂ ਨੂੰ ਮਜ਼ਬੂਤੀ ਨਾਲ ‘‘ਇਲੈਕਟ੍ਰਾਨਿਕ ਵੋਟਿੰਗ ਮਸ਼ੀਨ’’ ਦੇ ਬਟਨ ਦਬਾਉਂਦੇ ਹੋਏ ਦਿਖਾਇਆ ਗਿਆ ਹੈ। ਖਰਚਾ ਅਬਜ਼ਰਵਰ ਮੀਤੁ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਵੱਖ-ਵੱਖ ਥਾਵਾਂ ਉੱਤੇ ਵੋਟਰ ਜਾਗਰੂਕਤਾ ਲਈ ਬਣੇ ਕੰਧ-ਚਿੱਤਰਾਂ ਦੀ ਸ਼ਲਾਘਾ ਕਰਦਿਆਂ ਸਮੂਹ ਵੋਟਰਾਂ ਨੂੰ ਇੱਕ ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×