ਪਿੰਡ ਬੜਾਗੁੜਾ ’ਚ ਨੌਜਵਾਨ ਦਾ ਕਤਲ
08:57 AM May 25, 2024 IST
ਪੱਤਰ ਪ੍ਰੇਰਕ
ਕਾਲਾਂਵਾਲੀ, 24 ਮਈ
ਪਿੰਡ ਬੜਾਗੁੜਾ ਵਿੱਚ ਇੱਕ ਵਿਅਕਤੀ ਵੱਲੋਂ ਆਪਣੇ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਬੜਾਗੁੜਾ ਥਾਣਾ ਇੰਚਾਰਜ ਰਾਜੇਸ਼ ਕੁਮਾਰ, ਸੀਆਈਏ ਸਿਰਸਾ ਦੇ ਇੰਚਾਰਜ ਧਰਮਵੀਰ ਅਤੇ ਫੋਰੈਂਸਿਕ ਟੀਮ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਭਰਾ ਸੁੱਖਾ ਸਿੰਘ ਨੇ ਦੱਸਿਆ ਉਸ ਦਾ ਪਿਤਾ ਲਾਲਚੰਦ ਸ਼ਰਾਬ ਪੀ ਕੇ ਉਸ ਦੀ ਮਾਂ ਦੀ ਕੁੱਟਮਾਰ ਕਰਦਾ ਸੀ ਜਿਸ ਕਾਰਨ ਉਸ ਦੀ ਮਾਂ ਵੱਖਰੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਰਾਤ ਨੂੰ ਪਰਿਵਾਰਕ ਮੈਂਬਰ ਖਾਣਾ ਖਾ ਕੇ ਸੌਂ ਗਏ। ਸਵੇਰੇ ਸੁੱਖਾ ਸਿੰਘ ਨੇ ਆਪਣੀ ਮਾਂ ਨੂੰ ਦੱਸਿਆ ਕਿ ਕਿਸੇ ਨੇ ਸੰਦੀਪ ਕੁਮਾਰ ਦਾ ਕਤਲ ਕਰ ਦਿੱਤਾ ਹੈ।
Advertisement
Advertisement
Related News
Advertisement