ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਚੇਰੇ ਭਰਾ ਦਾ ਕਤਲ

06:14 AM Jul 07, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 6 ਜੁਲਾਈ
ਇੱਥੋਂ ਦੇ ਰਾਣੀਆਂ ਚੁੰਗੀ ਇਲਾਕੇ ਵਿੱਚ ਕਿਸੇ ਗੱਲ ਨੂੰ ਲੈ ਕੇ ਦੋ ਚਚੇਰੇ ਭਰਾਵਾਂ ਵਿਚਾਲੇ ਝਗੜਾ ਹੋ ਗਿਆ। ਗੁੱਸੇ ਵਿੱਚ ਆਏ ਇਕ ਭਰਾ ਨੇ ਦੂਜੇ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਰਾਣੀਆਂ ਚੁੰਗੀ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ ਉਰਫ ਟੋਨੀ ਲੰਘੀ ਦੇਰ ਰਾਤ ਆਪਣੇ ਚਾਚੇ ਦੇ ਲੜਕੇ ਅਰਸ਼ਦੀਪ ਉਰਫ਼ ਆਸ਼ੂ ਨਾਲ ਘਰੋਂ ਬਾਹਰ ਚਲਾ ਗਿਆ। ਇਸੇ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ’ਚ ਤਕਰਾਰ ਹੋ ਗਈ। ਇਹ ਤਕਰਾਰ ਇੰਨੀ ਵਧ ਗਈ ਕਿ ਅਰਸ਼ਦੀਪ ਨੇ ਹਰਪ੍ਰੀਤ ’ਤੇ ਕਥਿਤ ਤੌਰ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਹਰਪ੍ਰੀਤ ਦੇ ਛੋਟੇ ਭਰਾ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਅਰਸ਼ਦੀਪ ਨੂੰ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਨੇ ਹਰਪ੍ਰੀਤ ਦੀ ਛਾਤੀ ਵਿੱਚ ਚਾਕੂ ਨਾਲ ਕਈ ਵਾਰ ਕੀਤੇ।

Advertisement

Advertisement