ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੇਹੜੀ ਲਾਉਣ ਵਾਲੇ ਦੀ ਹੱਤਿਆ

08:22 AM Jun 12, 2024 IST

ਗੁਰੂਸਰ ਸੁਧਾਰ: ਥਾਣਾ ਜੋਧਾਂ ਅਧੀਨ ਪਿੰਡ ਗੁੱਜਰਵਾਲ ਵਿੱਚ ਲੰਘੀ ਰਾਤ ਕਰੀਬ 11 ਵਜੇ ਸ਼ਰਾਬ ਦੇ ਠੇਕੇ ਨੇੜੇ ਮੀਟ ਦੀ ਰੇਹੜੀ ਲਾਉਣ ਵਾਲੇ ਸੁਭਾਸ਼ (50) ਨੂੰ ਪਿੰਡ ਦੇ ਹੀ ਨੌਜਵਾਨ ਗਗਨਦੀਪ ਸਿੰਘ ਗੋਲਡੀ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਥਾਣਾ ਜੋਧਾਂ ਦੇ ਮੁਖੀ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਭਾਸ਼ ਦੀ ਪਤਨੀ ਰਾਣੀ ਦੇ ਬਿਆਨਾਂ ’ਤੇ ਮੁਲਜ਼ਮ ਗਗਨਦੀਪ ਸਿੰਘ ਗੋਲਡੀ ਦੇ ਖ਼ਿਲਾਫ਼ ਗ਼ੈਰ-ਇਰਾਦਤਨ ਹੱਤਿਆ ਦੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਸਿਵਲ ਹਸਪਤਾਲ ਤੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇੰਸਪੈਕਟਰ ਜਰਨੈਲ ਸਿੰਘ ਅਨੁਸਾਰ ਰਾਣੀ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਰਾਤ ਨੂੰ ਘਰ ਵਿੱਚ ਗੈਸ ਸਿਲੰਡਰ ਖ਼ਤਮ ਹੋਣ ਕਾਰਨ ਉਹ ਆਪਣੇ ਪਤੀ ਨਾਲ ਰੇਹੜੀ ਵਿੱਚੋਂ ਸਿਲੰਡਰ ਲੈਣ ਗਏ ਸੀ ਤੇ ਰਾਹ ਵਿੱਚ ਉਸ ਦੇ ਪਤੀ ਹੱਤਿਆ ਕਰ ਦਿੱਤੀ। -ਪੱਤਰ ਪ੍ਰੇਰਕ

Advertisement

Advertisement