For the best experience, open
https://m.punjabitribuneonline.com
on your mobile browser.
Advertisement

ਮੁਸਲਿਮ ਭਾਈਚਾਰੇ ਨੇ ਵੱਖ-ਵੱਖ ਥਾਈਂ ਈਦ-ਉਲ-ਫ਼ਿਤਰ ਮਨਾਈ

09:10 AM Apr 12, 2024 IST
ਮੁਸਲਿਮ ਭਾਈਚਾਰੇ ਨੇ ਵੱਖ ਵੱਖ ਥਾਈਂ ਈਦ ਉਲ ਫ਼ਿਤਰ ਮਨਾਈ
ਮਾਲੇਰਕੋਟਲਾ ਵਿੱਚ ਵੱਡੀ ਈਦਗਾਹ ਵਿੱਚ ਈਦ ਉਲ ਫ਼ਿਤਰ ਦੀ ਨਮਾਜ਼ ਅਦਾ ਕਰਦਾ ਹੋਇਆ ਮੁਸਲਿਮ ਭਾਈਚਾਰਾ।
Advertisement

ਹੁਸ਼ਿਆਰ ਸਿੰਘ ਰਾਣੰੂ
ਮਾਲੇਰਕੋਟਲਾ, 11 ਅਪਰੈਲ
ਇੱਥੇ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਵਸਦੇ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਫ਼ਿਤਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਅੱਜ ਸਥਾਨਕ ਵੱਡੀ ਈਦਗਾਹ ਅਤੇ ਸ਼ਹਿਰ ਦੀਆਂ ਹੋਰਨਾਂ ਮਸਜਿਦਾਂ ਵਿੱਚ ਨਮਾਜ਼ ਅਦਾ ਕੀਤੀ। ਵੱਡੀ ਈਦਗਾਹ ਵਿੱਚ ਮੁਫ਼ਤੀ-ਏ-ਆਜ਼ਮ ਪੰਜਾਬ ਜਨਾਬ ਮੁਫ਼ਤੀ ਇਰਤਕਾ ਉਲ ਹਸਨ ਕਾਂਧਲਵੀ ਨੇ ਈਦ ਉਲ ਫ਼ਿਤਰ ਦੀ ਨਮਾਜ਼ ਅਦਾ ਕਰਵਾਈ।
ਨਮਾਜ਼ ਅਦਾ ਕਰਾਉਣ ਤੋਂ ਪਹਿਲਾਂ ਈਦਗਾਹ ਇਕੱਤਰ ਹੋ ਰਹੇ ਮੁਸਲਿਮ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰਾ ਜਮਹੂਰੀਅਤ ਵਿੱਚ ਆਪਣੀ ਭਰਵੀਂ ਭਾਗੀਦਾਰੀ ਦਰਜ ਕਰਵਾਏ ਅਤੇ ਮੁਸਲਿਮ ਭਾਈਚਾਰੇ ਦੇ ਮਰਦ, ਔਰਤਾਂ ਅਤੇ ਨੌਜਵਾਨ ਚੋਣਾਂ ਦੌਰਾਨ ਬਗ਼ੈਰ ਕਿਸੇ ਲਾਲਚ, ਡਰ ਅਤੇ ਦਬਾਅ ਦੇ ਵੋਟ ਦੀ ਵਰਤੋਂ ਕਰਨ। ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦਿਆਂ ਫ਼ਲਸਤੀਨੀਆਂ ਨਾਲ ਵੀ ਇੱਕਜੁਟਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਿੱਚ ਜਲਦੀ ਹੀ ਮੈਡੀਕਲ ਕਾਲਜ ਅਤੇ ਲੜਕੀਆਂ ਦਾ ਕਾਲਜ ਆਪਣੀਆਂ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਣਗੇ। ਖੇਡ ਮੰਤਰੀ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਵੱਲੋਂ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਫ਼ਿਤਰ ਦੀ ਮੁਬਾਰਕਬਾਦ ਦਿੱਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਵੀ ਇਸ ਮੌਕੇ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਫ਼ਿਤਰ ਦੀ ਮੁਬਾਰਕਬਾਦ ਦਿੱਤੀ।

Advertisement

ਮਨੁੱਖਤਾ ਦੀ ਤਬਾਹੀ ਰੋਕਣ ਲਈ ਬੁਲੰਦ ਕੀਤੀ ਆਵਾਜ਼

ਲੁਧਿਆਣਾ (ਗੁਰਿੰਦਰ ਸਿੰਘ): ਪਵਿੱਤਰ ਰਮਜ਼ਾਨ ਸ਼ਰੀਫ ਮੌਕੇ ਅੱਜ ਮੁਸਲਮਾਨਾਂ ਨੇ ਵੱਖ-ਵੱਖ ਮਸਜਿਦਾਂ ਵਿੱਚ ਈਦ-ਉਲ-ਫ਼ਿਤਰ ਦੀ ਨਮਾਜ਼ ਅਦਾ ਕੀਤੀ ਜਦਕਿ ਇਤਿਹਾਸਿਕ ਜਾਮਾ ਮਸਜਿਦ ’ਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਦੀ ਅਗਵਾਈ ਹੇਠ ਮੁਸਲਿਮ ਭਾਈਚਾਰੇ ਨੇ ਫ਼ਲਸਤੀਨੀ ਝੰਡੇ ਲੈ ਕੇ ਮਨੁੱਖਤਾ ਦੀ ਤਬਾਹੀ ਰੋਕਣ ਲਈ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਫ਼ਲਸਤੀਨੀਆਂ ਨਾਲ ਹਮਦਰਦੀ ਦਿਖਾਉਂਦੇ ਹੋਏ ਜਾਮਾ ਮਸਜਿਦ ’ਤੇ ਫਲਸਤੀਨ ਦੇ ਝੰਡੇ ਲਾਏ ਗਏ ਸਨ।

Advertisement
Author Image

sukhwinder singh

View all posts

Advertisement
Advertisement
×